ਨਵੀਂ ਦਿੱਲੀ : ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਖਾਲਿਸਤਾਨ ਪੱਖੀ ਸੰਗਠਨ ਸਿੱਖਸ ਫਾਰ ਜਸਟਿਸ ਤੋਂ ਫੰਡ ਪ੍ਰਾਪਤ ਕਰਨ ਦੇ ਲੱਗੇ ਦੋਸ਼ਾਂ ਦੀ ਜਾਂਚ ਕੌਮੀ ਜਾਂਚ ਏਜੰਸੀ ਤੋਂ ਕਰਾਉਣ ਦੀ ਕੀਤੀ ਸਿਫਾਰਸ਼ ਤੋਂ ਕੁਝ ਦਿਨਾਂ ਬਾਅਦ ਕੇਂਦਰੀ ਏਜੰਸੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਈ ਡੀ ਨੇ ਗ੍ਰਹਿ ਮੰਤਰਾਲੇ ਨੂੰ ਅਗਸਤ 2023 ’ਚ ‘ਆਪ’ ਨੂੰ ਵਿਦੇਸ਼ੀ ਫੰਡਿੰਗ ਬਾਰੇ ਜਾਣਕਾਰੀ ਦਿੱਤੀ ਸੀ ਤੇ ਕਿਹਾ ਸੀ ਕਿ ਪਾਰਟੀ ਨੇ ਫੰਡ ਦੇਣ ਵਾਲਿਆਂ ਦੀ ਪਛਾਣ ਲੁਕਾਈ ਹੈ।


