ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਕਿਹਾ ਕਿ ਲੋਕ ਸਭਾ ਚੋਣਾਂ ਦਾ ਹਰ ਪੜਾਅ ਪੂਰਾ ਹੋਣ ਦੇ ਨਾਲ ਹੀ ਇਹ ਸਪੱਸ਼ਟ ਹੋ ਰਿਹਾ ਹੈ ਕਿ ਨਰਿੰਦਰ ਮੋਦੀ ਸਰਕਾਰ ਜਾ ਰਹੀ ਹੈ ਤੇ 4 ਜੂਨ ਨੂੰ ‘ਇੰਡੀਆ’ ਗੱਠਜੋੜ ਸੱਤਾ ’ਚ ਆ ਰਿਹਾ ਹੈ। ਵਰਚੁਅਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇੰਡੀਆ ਗੱਠਜੋੜ ਦੇਸ਼ ਨੂੰ ਸਥਿਰ ਸਰਕਾਰ ਦੇਵੇਗਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਯੂ ਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਨੂੰ ਦਿੱਲੀ ਵਿੱਚ ਹੋਈਆਂ ਆਪਣੀਆਂ ਚੋਣ ਰੈਲੀਆਂ ’ਚ ਉਨ੍ਹਾ ਦਾ ਅਪਮਾਨ ਕੀਤਾ ਹੈ। ਸ਼ਾਹ ’ਤੇ ਹਮਲਾ ਕਰਦਿਆਂ ਉਨ੍ਹਾ ਕਿਹਾਤੁਹਾਨੂੰ ਪ੍ਰਧਾਨ ਮੰਤਰੀ ਨੇ ਆਪਣਾ ਵਾਰਸ ਚੁਣਿਆ ਹੈ, ਇਸ ਲਈ ਤੁਸੀਂ ਹੰਕਾਰ ਦਿਖਾ ਰਹੇ ਹੋ। ਤੁਸੀਂ ਹਾਲੇ ਪ੍ਰਧਾਨ ਮੰਤਰੀ ਨਹੀਂ ਬਣੇ।