27.5 C
Jalandhar
Friday, October 18, 2024
spot_img

ਨੁਸਰਤ ਅਲੀ ਆਪ ’ਚ

ਚੰਡੀਗੜ੍ਹ : ਸਾਬਕਾ ਮੰਤਰੀ ਤੇ ਮਾਲੇਰਕੋਟਲਾ ਦੇ ਸੀਨੀਅਰ ਅਕਾਲੀ ਆਗੂ ਨੁਸਰਤ ਅਲੀ ਖਾਨ ਆਪ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸਵਾਗਤ ਕੀਤਾ।
ਜੱਸੀ ਭਾਜਪਾ ’ਚ
ਨਵੀਂ ਦਿੱਲੀ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਤੇ ਸਾਬਕਾ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਜੱਸੀ ਵੀਰਵਾਰ ਭਾਜਪਾ ’ਚ ਸ਼ਾਮਲ ਹੋ ਗਏ। ਜੱਸੀ ਤਲਵੰਡੀ ਸਾਬੋ ਤੋਂ ਵਿਧਾਇਕ ਰਹੇ। ਉਨ੍ਹਾ ਭਾਜਪਾ ਦੇ ਦਿੱਲੀ ਹੈੱਡਕੁਆਰਟਰ ਵਿਖੇ ਪਾਰਟੀ ਜੁਆਇਨ ਕੀਤੀ।
ਨਿਖਿਲ ਗੁਪਤਾ ਦੀ ਪਟੀਸ਼ਨ ਖਾਰਜ
ਨਵੀਂ ਦਿੱਲੀ : ਚੈੱਕ ਗਣਰਾਜ ਦੀ ਸੰਵਿਧਾਨਕ ਅਦਾਲਤ ਨੇ ਅਮਰੀਕਾ ਸਥਿਤ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪਨੂੰ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਦੇ ਮਾਮਲੇ ’ਚ ਨਿਖਿਲ ਗੁਪਤਾ ਨੂੰ ਅਮਰੀਕਾ ਹਵਾਲੇ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਗੁਪਤਾ ਪਿਛਲੇ ਸਾਲ ਜੂਨ ਤੋਂ ਪ੍ਰਾਗ ਦੀ ਜੇਲ੍ਹ ’ਚ ਬੰਦ ਹੈ। ਉਸ ਦੀ ਹਵਾਲਗੀ ਬਾਰੇ ਅੰਤਮ ਫੈਸਲਾ ਚੈੱਕ ਗਣਰਾਜ ਦੇ ਨਿਆਂ ਮੰਤਰੀ ਪਾਵੇਲ ਬਲਾਜੇਕ ਕਰਨਗੇ। ਅਦਾਲਤ ਨੇ ਹਵਾਲਗੀ ਵਿਰੁੱਧ ਗੁਪਤਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਪੌਂਟਿੰਗ ਦੀ ਨਾਂਹ
ਨਵੀਂ ਦਿੱਲੀ : ਆਸਟਰੇਲੀਆ ਦੇ ਬੱਲੇਬਾਜ਼ ਰਿਕੀ ਪੌਂਟਿੰਗ ਨੇ ਖੁਲਾਸਾ ਕੀਤਾ ਹੈ ਕਿ ਭਾਰਤ ਦੇ ਮੁੱਖ ਕੋਚ ਦੇ ਖਾਲੀ ਹੋਣ ਵਾਲੇ ਅਹੁਦੇ ਨੂੰ ਭਰਨ ਲਈ ਉਸ ਨਾਲ ਸੰਪਰਕ ਕੀਤਾ ਗਿਆ ਸੀ, ਪਰ ਉਸ ਨੇ ਪੇਸ਼ਕਸ਼ ਠੁਕਰਾ ਦਿੱਤੀ, ਕਿਉਂਕਿ ਇਹ ਅਹੁਦਾ ਉਸ ਦੀ ਜੀਵਨ ਸ਼ੈਲੀ ’ਚ ਫਿੱਟ ਨਹੀਂ ਬੈਠਦਾ। ਉਸ ਨੇ ਇਹ ਨਹੀਂ ਦੱਸਿਆ ਕਿ ਕੀ ਭਾਰਤੀ ਕੋਚ ਦੇ ਅਹੁਦੇ ਲਈ ਬੀ ਸੀ ਸੀ ਆਈ ਵੱਲੋਂ ਕੋਈ ਸੁਝਾਅ ਆਇਆ ਸੀ।
3 ਹੋਟਲ ਉਡਾਉਣ ਦੀ ਧਮਕੀ
ਬੇਂਗਲੁਰੂ : ਸ਼ਹਿਰ ਦੇ ਪੰਜ ਤਾਰਾ 3 ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਰਾਹੀਂ ਧਮਕੀ ਮਿਲੀ। ਇਸ ਤੋਂ ਬਾਅਦ ਇਨ੍ਹਾਂ ’ਚ ਤਲਾਸ਼ੀ ਮੁਹਿੰਮ ਚਲਾਈ ਗਈ ਤੇ ਧਮਕੀ ਅਫਵਾਹ ਨਿਕਲੀ। ਇਸ ਤੋਂ ਪਹਿਲਾਂ ਸ਼ਹਿਰ ਦੇ ਰਾਮੇਸ਼ਵਰਮ ਕੈਫੇ ’ਚ ਬੰਬ ਧਮਾਕਾ ਹੋਇਆ ਸੀ।

Related Articles

LEAVE A REPLY

Please enter your comment!
Please enter your name here

Latest Articles