34.1 C
Jalandhar
Friday, October 18, 2024
spot_img

ਘਰ ਬੈਠੇ ਮਿਲੇਗੀ ਪੋਲਿੰਗ ਬੂਥ ’ਤੇ ਲੱਗੀਆਂ ਲਾਈਨਾਂ ਦੀ ਜਾਣਕਾਰੀ

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ’ਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ’ਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ’ਚ ਖੜ੍ਹੇ ਹਨ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨੀਵਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐੱਨ ਆਈ ਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ।ਸਿਬਿਨ ਸੀ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ’ਤੇ ‘ਵੋਟ’ ਟਾਈਪ ਕਰਕੇ ਮੈਸੇਜ ਭੇਜਣਾ ਹੋਵੇਗਾ।ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ, ਜਿਸ ’ਤੇ ਕਲਿੱਕ ਕਰਨ ਮਗਰੋਂ 2 ਆਪਸ਼ਨ (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ’ਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ।ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ’ਤੇ ਇਹ ਜਾਣਕਾਰੀ ਆ ਜਾਵੇਗੀ ਕਿ ਉਸ ਬੂਥ ’ਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ’ਚ ਖੜ੍ਹੇ ਹਨ।ਸਿਬਿਨ ਸੀ ਨੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ’ਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸੰਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ।

Related Articles

LEAVE A REPLY

Please enter your comment!
Please enter your name here

Latest Articles