ਰਾਮਦੇਵ ’ਤੇ ਹੁਣ ਚੱਲੇਗਾ �ਿਮੀਨਲ ਕੇਸ

0
168

ਨਵੀਂ ਦਿੱਲੀ : ਇਸ਼ਤਿਹਾਰਾਂ ਨੂੰ ਲੈ ਕੇ ਪਤੰਜਲੀ ਆਯੁਰਵੇਦ ਦੇ ਸੰਸਥਾਪਕ ਬਾਬਾ ਰਾਮਦੇਵ ਅਤੇ ਬਾਲ�ਿਸ਼ਨ ਖਿਲਾਫ਼ ਹੁਣ �ਿਮੀਨਲ ਕੇਸ ਚੱਲੇਗਾ। ਅਦਾਲਤ ਨੇ ਇਸ ਦੀ ਇਜਾਜ਼ਤ ਦੇ ਦਿੱਤੀ ਹੈ। 3 ਜੂਨ ਨੂੰ ਇਸ ਮਾਮਲੇ ’ਚ ਅਗਲੀ ਸੁਣਵਾਈ ਹੋਵੇਗੀ। ਇਸ ਕੇਸ ’ਚ ਰਾਮਦੇਵ ਅਤੇ ਬਾਲ�ਿਸ਼ਨ ਦੇ ਵਿਅਕਤੀਗਤ ਰੂਪ ’ਚ ਪੇਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਦੋਵੇਂ ਸੁਪਰੀਮ ਕੋਰਟ ਦੀ ਮਾਣਹਾਣੀ ਦੇ ਮਾਮਲੇ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਦੇਸ਼ ਦੀ ਸਿਖਰਲੀ ਅਦਾਲਤ ਨੇ ਉਨ੍ਹਾਂ ਨੂੰ ਖੁਦ ਪੇਸ਼ ਹੋਣ ਦਾ ਆਦੇਸ਼ ਦਿੱਤਾ ਸੀ। ਅਪ੍ਰੈਲ 2024 ’ਚ ਡਰੱਗ ਐਂਡ ਮੈਜ਼ਿਕ ਰੈਮੇਡੀਜ਼ (ਇਤਰਾਜ਼ਯੋਗ ਇਸ਼ਤਿਹਾਰ) ਐਕਟ, 1954 ਦੀ ਧਾਰਾ 3 (ਬੀ) ਅਤੇ 3 (ਡੀ) ਦੇ ਤਹਿਤ ਉਹਨਾਂ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਹਾਲ ਹੀ ’ਚ ਨਿਰਦੇਸ਼ ਦਿੱਤਾ ਸੀ ਕਿ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਨਾਲ ਜੁੜੇ ਮਾਣਹਾਨੀ ਮਾਮਲੇ ’ਚ ਉਨ੍ਹਾਂ ਦਾ ਖੁਦ ਪੇਸ਼ ਹੋਣਾ ਜ਼ਰੂਰੀ ਹੈ।

LEAVE A REPLY

Please enter your comment!
Please enter your name here