31.1 C
Jalandhar
Saturday, July 27, 2024
spot_img

ਸੀ ਪੀ ਆਈ ਖਹਿਰਾ ਦੀ ਜਿੱਤ ਲਈ ਮਦਦ ਕਰੇਗੀ : ਸੁਖਦੇਵ ਸ਼ਰਮਾ

ਸੰਗਰੂਰ (ਪ੍ਰਵੀਨ ਸਿੰਘ)
ਸੁਤੰਤਰ ਭਵਨ ਸੰਗਰੂਰ ਸੀ ਪੀ ਆਈ ਦੇ ਦਫ਼ਤਰ ਵਿਖੇ ਪਾਰਲੀਮੈਂਟ ਹਲਕਾ ਸੰਗਰੂਰ ਦੇ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਮਦਦ ਲਈ ਇੱਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਬੋਲਦਿਆਂ ਜ਼ਿਲ੍ਹਾ ਸਕੱਤਰ ਸੁਖਦੇਵ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਪਾਰਟੀ ਵੱਲੋਂ ਜਿਹਨਾਂ ਸੀਟਾਂ ’ਤੇ ਕਮਿਊਨਿਸਟ ਪਾਰਟੀਆਂ ਦੇ ਉਮੀਦਵਾਰ ਖੜੇ ਨਹੀਂ ਹੋਏ, ਉਥੇ ਕਾਂਗਰਸ ਦੇ ਉਮੀਦਵਾਰਾਂ ਦੀ ਮਦਦ ਕਰਨ ਦੇ ਹੋਏ ਫੈਸਲੇ ਮੁਤਾਬਕ ਅਸੀਂ ਸੰਗਰੂਰ ਪਾਰਲੀਮੈਂਟ ਹਲਕੇ ਤੋਂ ਸੁਖਪਾਲ ਸਿੰਘ ਖਹਿਰਾ ਦੀ ਡਟਵੀਂ ਮਦਦ ਕਰਾਂਗੇ ਤੇ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਾਂਗੇ।
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਰੈਲੀਆਂ ਵਿੱਚ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਦੱਸਣ ਦੀ ਥਾਂ ਲੋਕਾਂ ਨੂੰ ਕਿਕਲੀਆਂ ਸੁਣਾਉਦੇ ਫਿਰਦੇ ਹਨ।ਉਹਨਾਂ ਕਿਹਾ ਕਿ ਪੰਜਾਬ ਅੰਦਰ ਕਿਰਤੀ ਵਰਗ, ਕਿਸਾਨ, ਮਜ਼ਦੂਰ, ਬੇਰੁਜ਼ਗਾਰ ਨੌਜਵਾਨ, ਮੁਲਾਜ਼ਮ ਅਤੇ ਸੇਵਾ-ਮੁਕਤ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਹਨ। ਉਹਨਾਂ ਦੀਆਂ ਮੰਗਾਂ ਤੇ ਮਸਲਿਆਂ ਬਾਰੇ ਬੋਲਣ ਦੀ ਥਾਂ ਪੰਜਾਬ ਦੇ ਮੁੱਖ ਮੰਤਰੀ ਇਧਰ-ਉੱਧਰ ਦੀਆਂ ਗੱਲਾਂ ਕਰਕੇ ਹੀ ਬੁੱਤਾ ਸਾਰ ਰਹੇ ਹਨ। ਦੇਸ਼ ਦੇ ਨੌਜਵਾਨਾਂ ਨਾਲ ਆਰਮੀ ਵਿੱਚ ਭਰਤੀ ਕਰਨ ਦੀ ਥਾਂ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਅਗਨੀਵੀਰ ਭਰਤੀ ਕਰਕੇ ਉਹਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਉਹਨਾ ਕਿਹਾ ਕਿ ਕੇਂਦਰ ਸਰਕਾਰ ਨੇ ਪੂੰਜੀਪਤੀਆਂ ਦਾ 15 ਲੱਖ ਕਰੋੜ ਰੁਪਇਆ ਮਾਫ ਕਰ ਦਿੱਤਾ, ਜਦੋਂ ਕਿ ਕਿਸਾਨਾਂ ਅਤੇ ਹੋਰਨਾਂ ਦਾ ਇੱਕ ਲੱਖ ਕਰੋੜ ਰੁਪਇਆ ਮਾਫ ਨਹੀਂ ਕੀਤਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਰੇਲਵੇ, ਜਹਾਜ਼ ਅਤੇ ਹੋਰ ਸਰਕਾਰੀ ਅਦਾਰੇ ਵੇਚ ਦਿੱਤੇ ਅਤੇ ਹੁਣ ਆਰਮੀ ਨੂੰ ਵੀ ਅਗਨੀਵੀਰ ਰਾਹੀਂ ਖਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਮੈਂ ਇਹ ਵਾਅਦਾ ਕਰਦਾ ਹਾਂ ਕਿ ਪਾਰਲੀਮੈਂਟ ਵਿੱਚ ਮੈਂ ਪੰਜਾਬ ਤੇ ਦੇਸ਼ ਦੇ ਮੁਲਾਜ਼ਮਾਂ, ਮਜ਼ਦੂਰਾਂ ਅਤੇ ਹੋਰ ਛੋਟੇ ਕਾਰੋਬਾਰੀ ਲੋਕਾਂ ਦੇ ਮਸਲਿਆਂ ਲਈ ਆਵਾਜ਼ ਬੁਲੰਦ ਕਰਾਂਗਾ।ਹੋਰਨਾਂ ਤੋਂ ਇਲਾਵਾ ਹਰਦੇਵ ਸਿੰਘ ਸੂਬਾ ਕੌਂਸਲ ਮੈਂਬਰ, ਡਾ. ਮਨਜਿੰਦਰ ਸਿੰਘ ਧਾਲੀਵਾਲ, ਸੂਬਾਈ ਆਗੂ ਸਤਵੰਤ ਸਿੰਘ ਖੰਡੇਬਾਦ, ਮੁਲਾਜ਼ਮ ਆਗੂ ਰਣਦੀਪ ਰਾਣਵਾ ਅਤੇ ਕਾਂਗਰਸ ਦੇ ਕਾਰਜਕਾਰੀ ਜਿਲ੍ਹਾ ਪ੍ਰਧਾਨ ਸੁਰਿੰਦਰਪਾਲ ਸਿਬੀਆ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਸੱਤਾ ਤੋਂ ਚਲਦਾ ਕਰਨ ਲਈ ਸਾਰੇ ਵਰਗਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਡਟ ਕੇ ਮਦਦ ਕਰਨੀ ਚਾਹੀਦੀ ਹੈ।ਅਖੀਰ ਵਿੱਚ ਸੰਪੂਰਨ ਸਿੰਘ ਛਾਜਲੀ ਨੇ ਸੀ ਪੀ ਆਈ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਭਰੋਸਾ ਦਿਵਾਉਦਿਆ ਕਿਹਾ ਕਿ ਸਾਡੀ ਪਾਰਟੀ ਅਤੇ ਸਾਰੀਆਂ ਜਥੇਬੰਦੀਆਂ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਹਰ ਸੰਭਵ ਯਤਨ ਕਰਨਗੀਆਂ।

Related Articles

LEAVE A REPLY

Please enter your comment!
Please enter your name here

Latest Articles