ਧਰਨੇ ’ਤੇ ਮਹਿਬੂਬਾ

0
160

ਸ੍ਰੀਨਗਰ : ਪੀਪਲਜ਼ ਡੈਮੇਕ੍ਰੇਟਿਕ ਪਾਰਟੀ (ਪੀ ਡੀ ਪੀ) ਦੀ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਸ਼ਨੀਵਾਰ ਨੂੰ ਧਰਨੇ ’ਤੇ ਬੈਠ ਗਈ। ਉਨ੍ਹਾ ਦੋਸ਼ ਲਾਇਆ ਕਿ ਵੋਟਿੰਗ ਪ੍ਰਕਿਰਿਆ ’ਚ ਹਿੱਸਾ ਲੈਣ ਤੋਂ ਰੋਕਣ ਲਈ ਉਨ੍ਹਾ ਦੀ ਪਾਰਟੀ ਦੇ ਵਰਕਰਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ। ਮਹਿਬੂਬਾ ਮੁਫ਼ਤੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪ੍ਰਕਿਰਿਆ ਨੂੰ ਪੱਖਪਾਤੀ ਹੋਣ ਤੋਂ ਬਚਾਉਣ ਲਈ ਤਤਕਾਲ ਦਖ਼ਲ ਦੇਣ ਦੀ ਮੰਗ ਕੀਤੀ। ਅਨੰਤਨਾਗ-ਰਾਜੌਰੀ ਸੰਸਦੀ ਹਲਕੇ ’ਚ 20 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।

LEAVE A REPLY

Please enter your comment!
Please enter your name here