47 C
Jalandhar
Friday, June 14, 2024
spot_img

ਕੁਲਦੀਪ ਧਾਲੀਵਾਲ ਇੱਕ ਮਜ਼ਬੂਤ ਆਵਾਜ਼ : ਭਗਵੰਤ ਮਾਨ

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਅੰਮਿ੍ਰਤਸਰ ਤੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ।ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ‘ਆਪ’ ਉਮੀਦਵਾਰ ਨਾਲ ਵਿਸ਼ਾਲ ਰੋਡ ਸ਼ੋਅ ਕੀਤਾ।ਕੜਕਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ’ਚ ਲੋਕ ਮਾਨ ਦੇ ਰੋਡ ਸ਼ੋਅ ’ਚ ਸ਼ਾਮਲ ਹੋਏ। ਲੋਕਾਂ ਨੇ ਵਾਅਦਾ ਕੀਤਾ ਕਿ ਉਹ ਅੰਮਿ੍ਰਤਸਰ ’ਚੋਂ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਦਾ ਸਫ਼ਾਇਆ ਕਰਨ ਲਈ ਤਿਆਰ ਹਨ।ਉਹ ਸਿਰਫ਼ ‘ਆਪ’ ਨੂੰ ਹੀ ਵੋਟ ਦੇਣਗੇ ਅਤੇ 4 ਜੂਨ ਨੂੰ ਅੰਮਿ੍ਰਤਸਰ ’ਚ ‘ਆਪ’ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰੇਗੀ।ਰਾਜਾਸਾਂਸੀ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਤਿਆਰ ਹੋ ਜਾਓ, ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਤਿਆਰ ਹੋ ਜਾਓ।ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਲੋਕ ਇਸ ਗਰਮੀ ’ਚ ਆਪਣੇ ਘਰਾਂ ਤੋਂ ਬਾਹਰ ਆ ਕੇ ਸਾਨੂੰ ਆਪਣਾ ਸਮਰਥਨ ਦੇ ਰਹੇ ਹਨ। ਉਨ੍ਹਾ ਕਿਹਾ ਕਿ ਉਹ ਉਨ੍ਹਾਂ ਦੇ ਪਿਆਰ ਅਤੇ ਸਮਰਥਨ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ।ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਜੋਂ ਕੁਲਦੀਪ ਸਿੰਘ ਧਾਲੀਵਾਲ ਨੇ 10,000 ਏਕੜ ਨਾਜਾਇਜ਼ ਕਬਜ਼ਿਆਂ ਨੂੰ ਪ੍ਰਭਾਵਸ਼ਾਲੀ ਲੋਕਾਂ ਤੋਂ ਛੁਡਵਾਇਆ ਹੈ।ਉਹ ਪੰਜਾਬ ਦੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ਵਿੱਚੋਂ ਇੱਕ ਹਨ।ਉਹ ਪੰਜਾਬ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ ਅਤੇ ਪੰਜਾਬ ਦੇ ਬਕਾਇਆ ਫ਼ੰਡ ਜਾਰੀ ਕਰਵਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਨ।
ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ’ਚ ਵੀ ਬਾਦਲਾਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀਂ ਲਿਆ ਅਤੇ ਆਪਣੀ ਮਸ਼ਹੂਰ ਕਿੱਕਲੀ 2.0 ਸੁਣਾਈ।ਮਜੀਠਾ ਵਿੱਚ ਉਨ੍ਹਾਂ ਲੋਕਾਂ ਨੂੰ ਬਦਲਾਅ ਲਈ ਵੋਟ ਪਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਦੌਰਾਨ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾ ’ਤੇ ਭਰੋਸਾ ਕਰਕੇ ਪਹਿਲਾਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਟਿਕਟ ਦਿੱਤੀ ਸੀ।ਅਜਨਾਲਾ ਦੇ ਲੋਕਾਂ ਨੇ ਉਨ੍ਹਾਂ ਦਾ ਦਿਲੋਂ ਸਾਥ ਦੇ ਕੇ ਪੰਜਾਬ ਵਿਧਾਨ ਸਭਾ ’ਚ ਭੇਜਿਆ।ਉਨ੍ਹਾ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਧੰਨਵਾਦੀ ਹਨ, ਜਿਨ੍ਹਾ ਉਨ੍ਹਾ ਨੂੰ ਅਜਨਾਲਾ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ।ਧਾਲੀਵਾਲ ਨੇ ਆਪਣੀ ਹਲਕੇ ਦੇ ਲੋਕਾਂ ਦੀ ਤਰਫ਼ੋਂ ਮਾਨ ਨਾਲ ਵਾਅਦਾ ਕੀਤਾ ਕਿ 4 ਜੂਨ ਨੂੰ ਅੰਮਿ੍ਰਤਸਰ ਸੀਟ ਤੋਂ ਆਮ ਆਦਮੀ ਪਾਰਟੀ ਨੂੰ ਪਹਿਲੀ ਲੀਡ ਮਿਲੇਗੀ। ਮਜੀਠਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅਸੀਂ ਆਪਣੀਆਂ ਵੋਟਾਂ ਰਾਹੀਂ ਬਿਕਰਮ ਸਿੰਘ ਮਜੀਠੀਆ ਦੀ ਗੁੰਡਾਗਰਦੀ ਨੂੰ ਠੱਲ੍ਹ ਪਾਉਣੀ ਹੈ।ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਨੂੰ ਸੱਤਾ ਤੋਂ ਲਾਂਭੇ ਕਰ ਦੇਣ।

Related Articles

LEAVE A REPLY

Please enter your comment!
Please enter your name here

Latest Articles