ਟੋਰਾਂਟੋ : ਕੈਨੇਡੀਅਨ ਪੁਲਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ‘ਚ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਰਾਇਲ ਕੈਨੇਡੀਅਨ ਮਾਊਾਟਿਡ ਪੁਲਸ ਨੇ ਸਰੀ ਵਿਚ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਬਿ੍ਟਿਸ਼ ਕੋਲੰਬੀਆ ਦੇ ਐਬਟਸਫੋਰਡ ਤੋਂ ਟੈਨਰ ਫੌਕਸ (21) ਅਤੇ ਨਿਊ ਵੈਸਟਮਨਿਸਟਰ ਦੇ ਵੈਨਕੂਵਰ ਉਪਨਗਰ ਤੋਂ ਜੋਸ ਲੋਪੇਜ਼ (23) ਨੂੰ ਗਿ੍ਫਤਾਰ ਕੀਤਾ ਗਿਆ | ਪੁਲਸ ਅਧਿਕਾਰੀ ਮਨਦੀਪ ਮੂਕਰ ਨੇ ਕਿਹਾ-ਅਸੀਂ ਇਸ ਕਤਲ ਦੇ ਸੰਬੰਧ ਵਿਚ ਦੋਵਾਂ ਮਸ਼ਕੂਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗਿ੍ਫਤਾਰ ਕਰਨ ‘ਚ ਕਾਮਯਾਬ ਹੋਏ | ਪੁਲਸ ਨੂੰ ਇਨ੍ਹਾਂ ਦੋਵਾਂ ਬਾਰੇ ਪਹਿਲਾਂ ਹੀ ਜਾਣਕਾਰੀ ਸੀ | ਮਲਿਕ ਦੇ ਪੁੱਤਰ ਜਸਪ੍ਰੀਤ ਸਿੰਘ ਮਲਿਕ ਨੇ ਦੱਸਿਆ ਕਿ ਜਾਂਚ ਦਾ ਨਤੀਜਾ ਜੋ ਵੀ ਹੋਵੇ, ਅਸੀਂ ਮਹਾਨ ਵਿਅਕਤੀ ਨੂੰ ਗੁਆ ਦਿੱਤਾ ਹੈ |