ਜੰਮੂ-ਕਸ਼ਮੀਰ ’ਚ ਅਸੈਂਬਲੀ ਚੋਣਾਂ ਸਤੰਬਰ ’ਚ : ਸ਼ਾਹ

0
151

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਜੰਮੂ-ਕਸ਼ਮੀਰ ਵਿਚ ਸਫਲ ਮਤਦਾਨ ਨਾਲ ਮੋਦੀ ਸਰਕਾਰ ਦੀ ਕਸ਼ਮੀਰ ਨੀਤੀ ਬਾਰੇ ਸਾਰੇ ਸ਼ੰਕੇ ਦੂਰ ਹੋ ਗਏ ਹਨ। ਸ਼ਾਹ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਵੱਖਵਾਦੀ ਵੀ ਪੂਰੇ ਉਤਸ਼ਾਹ ਤੇ ਜ਼ੋਰ-ਸ਼ੋਰ ਨਾਲ ਸ਼ਾਮਲ ਹੋਏ।
ਸ਼ਾਹ ਨੇ ਭਰੋਸਾ ਦਿਵਾਇਆ ਕਿ ਜੰਮੂ-ਕਸ਼ਮੀਰ ਵਿਚ ਅਸੈਂਬਲੀ ਚੋਣਾਂ 30 ਸਤੰਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਇਕ ਵਾਰੀ ਲੋਕ ਸਭਾ ਚੋਣਾਂ ਦਾ ਅਮਲ ਨਿੱਬੜ ਜਾਵੇ, ਸਰਕਾਰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਰਾਜ ਦਾ ਦਰਜਾ ਬਹਾਲ ਕਰਨ ਦਾ ਅਮਲ ਸ਼ੁਰੂ ਕਰ ਦੇਵੇਗੀ। ਸ਼ਾਹ ਨੇ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਜੰਮੂ ਤੇ ਕਸ਼ਮੀਰ ਨਾਲ ਰਲੇਵੇਂ ਦਾ ਫੈਸਲਾ ਗੰਭੀਰ ਵਿਚਾਰ ਚਰਚਾ ਤੋਂ ਬਾਅਦ ਹੀ ਲਿਆ ਜਾ ਸਕਦਾ ਹੈ।

LEAVE A REPLY

Please enter your comment!
Please enter your name here