ਭਾਜਪਾ 200 ਨਹੀਂ ਟੱਪਣ ਲੱਗੀ : ਖੜਗੇ

0
140

ਅੰਮਿ੍ਰਤਸਰ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਕਿਹਾ ਕਿ ਜੇ ‘ਇੰਡੀਆ’ ਗੱਠਜੋੜ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਨਾ ਸਿਰਫ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣਗੇ ਸਗੋਂ ਐੱਮ ਐੱਸ ਪੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਖੇਤੀ ਵਸਤਾਂ ਤੋਂ ਜੀ ਐੱਸ ਟੀ ਨੂੰ ਖਤਮ ਕੀਤਾ ਜਾਵੇਗਾ। ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਪੁੱਜੇ ਖੜਗੇ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੋਦੀ ਸਰਕਾਰ ਨੇ ਸਭ ਦਾ ਸਾਥ ਤਾਂ ਲਿਆ ਹੈ, ਪਰ ਦੇਸ਼ ਦਾ ਵਿਕਾਸ ਨਹੀਂ, ਸਗੋਂ ਵਿਨਾਸ਼ ਕੀਤਾ ਹੈ। ਜਦੋਂ ਤੋਂ ਭਾਜਪਾ ਸੱਤਾ ’ਚ ਆਈ ਹੈ, ਦੇਸ਼ ’ਚ ਮਹਿੰਗਾਈ ਦਾ ਪੱਧਰ ਵਧਿਆ ਹੈ। ਡੀਜ਼ਲ-ਪੈਟਰੋਲ ਤੇ ਗੈਸ ਦੀਆਂ ਕੀਮਤਾਂ ਕਈ ਗੁਣਾ ਵਧ ਗਈਆਂ ਹਨ। ਉਨ੍ਹਾ ਦਾਅਵਾ ਕੀਤਾ ਕਿ ਭਾਜਪਾ 200 ਤੋਂ ਵੱਧ ਸੀਟਾਂ ਪ੍ਰਾਪਤ ਨਹੀਂ ਕਰ ਸਕੇਗੀ।

LEAVE A REPLY

Please enter your comment!
Please enter your name here