ਜਲੰਧਰ : ਭਾਰਤੀ ਕਮਿਊਨਿਸਟ ਪਾਰਟੀ ਦੇ ਆਦਮਪੁਰ ਹਲਕੇ ਤੋਂ ਵਿਧਾਇਕ ਰਹੇ ਮਰਹੂਮ ਕਾਮਰੇਡ ਕੁਲਵੰਤ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਸਵਰਨ ਕੌਰ ਦਾ ਸੋਮਵਾਰ ਰਾਤ ਦੇਹਾਂਤ ਹੋ ਗਿਆ ਸੀ। ਉਨ੍ਹਾ ਦਾ ਅੰਤਿਮ ਸੰਸਕਾਰ 29 ਮਈ ਬੁੱਧਵਾਰ ਨੂੰ ਸਵੇਰੇ 10 ਵਜੇ ਉਨ੍ਹਾ ਦੇ ਗ੍ਰਹਿ ਪਿੰਡ ਨੰਗਲ ਫੀਦਾ (ਜਲੰਧਰ ਤਹਿਸੀਲ) ਵਿਖੇ ਕੀਤਾ ਜਾਵੇਗਾ। ਉਨ੍ਹਾ ਦੇ ਦੇਹਾਂਤ ’ਤੇ ਨਵਾਂ ਜ਼ਮਾਨਾ ਦੇ ਟਰੱਸਟੀਆਂ ਜਤਿੰਦਰ ਪਨੰੂ, ਗੁਰਮੀਤ ਸਿੰਘ ਸ਼ੁਗਲੀ, ਗੁਰਮੀਤ ਸਿੰਘ ਸਾਬਕਾ ਜਨਰਲ ਸਕੱਤਰ ਦੇਸ਼ ਭਗਤ ਯਾਦਗਾਰ ਕਮੇਟੀ, ਚੰਦ ਫਤਿਹਪੁਰੀ ਤੇ ਐਡਵੋਕੇਟ ਰਜਿੰਦਰ ਮੰਡ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।