25 C
Jalandhar
Sunday, September 8, 2024
spot_img

ਕਿਸਾਨਾਂ ’ਤੇ ਤਸ਼ੱਦਦ ਦਾ ਬਦਲਾ ਲੈਣ ਦਾ ਸਮਾਂ : ਕੇਜਰੀਵਾਲ

ਲੁਧਿਆਣਾ/ਚੰਡੀਗੜ੍ਹ  (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਲੁਧਿਆਣਾ ਵਿੱਚ ਇੱਕ ਵਪਾਰੀ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾ ਲੁਧਿਆਣਾ ਤੋਂ ‘ਆਪ’ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਜਿਤਾਉਣ ਦੀ ਅਪੀਲ ਕੀਤੀ ਅਤੇ ਲੋਕਾਂ ਨੂੰ ਕਿਹਾ ਕਿ ਪੱਪੀ ਤੁਹਾਡੇ ਹੱਕਾਂ ਲਈ ਕੇਂਦਰ ਸਰਕਾਰ ਨਾਲ ਲੜਨਗੇ।
ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਵਿੱਚ ਵਪਾਰ ਅਤੇ ਉਦਯੋਗ ਦੀ ਹਾਲਤ ਐਨੀ ਮਾੜੀ ਸੀ ਕਿ ਇੱਥੋਂ ਦੇ ਉਦਯੋਗ ਪੰਜਾਬ ਛੱਡ ਕੇ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਨੇੜਲੇ ਰਾਜਾਂ ਵਿੱਚ ਜਾ ਰਹੇ ਸਨ। ਪਿਛਲੇ ਦੋ ਸਾਲਾਂ ਵਿੱਚ ਪੰਜਾਬ ਵਿੱਚੋਂ ਉਦਯੋਗਾਂ ਦੇ ਜਾਣ ਦਾ ਸਿਲਸਿਲਾ ਖ਼ਤਮ ਹੋ ਗਿਆ ਹੈ ਅਤੇ ਉਦਯੋਗਾਂ ਦੇ ਪੰਜਾਬ ਵਿੱਚ ਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅੱਜ ਪੰਜਾਬ ’ਚ 56 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਵਿਦੇਸ਼ੀ ਕੰਪਨੀਆਂ ਵੀ ਹੁਣ ਇੱਥੇ ਉਦਯੋਗਿਕ ਜ਼ਮੀਨ ਖਰੀਦ ਰਹੀਆਂ ਹਨ। ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ਵਿੱਚ ਲਗਾਇਆ ਜਾ ਰਿਹਾ ਹੈ।
ਕੇਜਰੀਵਾਲ ਨੇ ਕਿਹਾ ਕਿ ਦੋ ਸਾਲ ਪਹਿਲਾਂ ਜਦੋਂ ਕਿਸਾਨ ਅੰਦੋਲਨ ਲਈ ਦਿੱਲੀ ਵੱਲ ਵਧੇ ਸਨ ਤਾਂ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਵਿੱਚ ਵੜਨ ਨਹੀਂ ਦਿੱਤਾ ਸੀ। ਉਨ੍ਹਾਂ ਨੂੰ ਬਾਰਡਰ ’ਤੇ ਰੋਕ ਲਿਆ। ਮੋਦੀ ਸਰਕਾਰ ਨੇ ਸੜਕਾਂ ’ਤੇ ਮੇਖ਼ਾਂ ਲਗਵਾ ਦਿੱਤੀਆਂ। ਵੱਡੇ ਬੁਲਡੋਜ਼ਰ ਤਾਇਨਾਤ ਕਰ ਦਿੱਤੇ ਗਏ। ਅੰਦੋਲਨ ਵਿੱਚ 750 ਕਿਸਾਨ ਮਾਰੇ ਗਏ। ਇਨ੍ਹਾਂ ਵਿੱਚ ਜ਼ਿਆਦਾਤਰ ਕਿਸਾਨ ਪੰਜਾਬ ਤੋਂ ਸਨ। ਹੁਣ ਉਹ ਪੰਜਾਬੀਆਂ ਨੂੰ ਸਰਕਾਰ ਡੇਗਣ ਦੀਆਂ ਧਮਕੀਆਂ ਦੇ ਰਹੇ ਹਨ। ਇਸ ਲਈ ਇਸ ਵਾਰ ਅਜਿਹਾ ਬਟਨ ਦਬਾਓ ਕਿ ਭਾਜਪਾ ਅਤੇ ਨਰਿੰਦਰ ਮੋਦੀ ਦਿੱਲੀ ਤੋਂ ਬਾਹਰ ਹੋ ਜਾਣ। ਇਹ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਵਰਤੇ ਗਏ ਹੱਥਕੰਡਿਆਂ ਦਾ ਬਦਲਾ ਲੈਣ ਦਾ ਸਮਾਂ ਹੈ।ਉਹਨਾ ਕਿਹਾ ਕਿ ਭਾਜਪਾ ਦੀ ਹਊਮੈ ਐਨੀ ਵਧ ਗਈ ਹੈ ਕਿ ਭਗਵਾਨ ਜਗਨਨਾਥ, ਜਿਨ੍ਹਾਂ ਨੂੰ ਪੂਰੀ ਦੁਨੀਆ ਦਾ ਨਾਥ ਕਿਹਾ ਜਾਂਦਾ ਹੈ, ਨੂੰ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਭਗਵਾਨ ਜਗਨਨਾਥ ਮੋਦੀ ਜੀ ਦੇ ਭਗਤ ਹਨ। ਭਾਜਪਾ ਵਾਲੇ ਐਨੇ ਹੰਕਾਰੀ ਹੋ ਗਏ ਹਨ ਕਿ ਉਹ ਮੋਦੀ ਜੀ ਨੂੰ ਰੱਬ ਤੋਂ ਉੱਪਰ ਸਮਝਣ ਲੱਗ ਪਏ ਹਨ। ਕੁਝ ਦਿਨ ਪਹਿਲਾਂ ਹੀ ਮੋਦੀ ਜੀ ਆਪਣੇ ਇੰਟਰਵਿਊ ਵਿੱਚ ਕਹਿ ਰਹੇ ਸਨ ਕਿ ਉਹ (ਮੋਦੀ) ਆਪਣੀ ਮਾਂ ਦੀ ਕੁੱਖ ਤੋਂ ਪੈਦਾ ਨਹੀਂ ਹੋਇਆ, ਉਨ੍ਹਾ ਨੂੰ ਰੱਬ ਨੇ ਧਰਤੀ ’ਤੇ ਸਿੱਧਾ ਭੇਜਿਆ ਹੈ। ਮੋਦੀ ਰੱਬ ਦਾ ਅਵਤਾਰ ਹਨ।ਕੇਜਰੀਵਾਲ ਨੇ ਕਿਹਾ ਕਿ ਕੁਝ ਹੀ ਦਿਨਾਂ ’ਚ ਭਾਜਪਾ ਵਾਲੇ ਮੰਦਰਾਂ ’ਚੋਂ ਭਗਵਾਨ ਦੀ ਮੂਰਤੀ ਹਟਾ ਕੇ ਮੋਦੀ ਜੀ ਦੀ ਮੂਰਤੀ ਲਗਾ ਦੇਣਗੇ। ਕਿਹਾ ਜਾਂਦਾ ਹੈ ਕਿ ਮੋਦੀ ਜੀ ਭਗਵਾਨ ਰਾਮ ਨੂੰ ਲੈ ਕੇ ਆਏ ਹਨ, ਜਦੋਂ ਕਿ ਇਸ ਬ੍ਰਹਿਮੰਡ ਦੀ ਰਚਨਾ ਭਗਵਾਨ ਰਾਮ ਨੇ ਕੀਤੀ ਹੈ।

Related Articles

LEAVE A REPLY

Please enter your comment!
Please enter your name here

Latest Articles