27.5 C
Jalandhar
Friday, October 18, 2024
spot_img

ਕੇਜਰੀਵਾਲ ਨੂੰ ਨਾਂਹ

ਨਵੀਂ ਦਿੱਲੀ : ਸੁਪਰੀਮ ਕੋਰਟ ਦੀ ਰਜਿਸਟਰੀ ਨੇ ਬੁੱਧਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਮ ਜ਼ਮਾਨਤ ਦੀ ਮਿਆਦ ਸੱਤ ਦਿਨ ਵਧਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ਨੇ ਕਿਹਾ ਕਿ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ’ਚ ਜਾਣ ਦੀ ਆਜ਼ਾਦੀ ਦਿੱਤੀ ਗਈ ਹੈ, ਇਸ ਲਈ ਇਹ ਪਟੀਸ਼ਨ ਸੁਣਵਾਈ ਯੋਗ ਨਹੀਂ। ਕੇਜਰੀਵਾਲ ਨੇ ਸਿਹਤ ਦਾ ਹਵਾਲਾ ਦੇ ਕੇ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ ਸੀ।
ਮਹਿਬੂਬਾ ਖਿਲਾਫ ਐੱਫ ਆਈ ਆਰ
ਸ੍ਰੀਨਗਰ : ਚੋਣ ਅਧਿਕਾਰੀਆਂ ਨੇ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਐੱਫ ਆਈ ਆਰ ਦਰਜ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਮਹਿਬੂਬਾ ਅਤੇ ਉਨ੍ਹਾ ਦੀ ਪਾਰਟੀ ਦੇ ਵਰਕਰਾਂ ਨੇ ਅਨੰਤਨਾਗ ਜ਼ਿਲ੍ਹੇ ਦੇ ਬੀਜਬਹੇਰਾ ਇਲਾਕੇ ’ਚ ਵੋਟਿੰਗ ਦੌਰਾਨ ਵਿਰੋਧ ਪ੍ਰਦਰਸ਼ਨ ਕੀਤਾ ਸੀ, ਜਦਕਿ ਉਦੋਂ ਦਫਾ 144 ਲੱਗੀ ਹੋਈ ਸੀ।
8 ਜੀਅ ਮਾਰ ਕੇ ਖੁਦਕੁਸ਼ੀ
ਛਿੰਦਵਾੜਾ : ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ ਵਿਚ ਇਕ ਵਿਅਕਤੀ ਨੇ ਆਪਣੇ ਪਰਵਾਰ ਦੇ 8 ਮੈਂਬਰਾਂ ਨੂੰ ਕੁਹਾੜੀ ਨਾਲ ਮਾਰ ਦਿੱਤਾ ਅਤੇ ਫਿਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 100 ਕਿਲੋਮੀਟਰ ਦੂਰ ਬੋਦਲ ਕਛਾਰ ਪਿੰਡ ’ਚ ਮੰਗਲਵਾਰ ਦੇਰ ਰਾਤ ਵਾਪਰੀ। ਘਟਨਾ ਦਾ ਕਾਰਨ ਸਪੱਸ਼ਟ ਨਹੀਂ ਹੋਇਆ।
ਰੇਵੰਨਾ ਦੀ ਵਾਪਸੀ ਭਲਕੇ
ਬੇਂਗਲੁਰੂ : ਜਨਤਾ ਦਲ (ਸੈਕੂਲਰ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਨੇ 30 ਮਈ ਨੂੰ ਮਿਊਨਿਖ ਤੋਂ ਬੈਂਗਲੁਰੂ ਲਈ ਵਾਪਸੀ ਟਿਕਟ ਬੁੱਕ ਕਰਵਾਈ ਹੈ। ਰੇਵੰਨਾ ਜਿਨਸੀ ਸ਼ੋਸਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਐੱਚ ਡੀ ਦੇਵਗੌੜਾ ਦੇ 33 ਸਾਲਾ ਪੋਤੇ ਰੇਵੰਨਾ ਦੇ 31 ਮਈ ਨੂੰ ਇੱਥੇ ਪਹੁੰਚਣ ਦੀ ਸੰਭਾਵਨਾ ਹੈ। ਉਹ ਹਾਸਨ ਲੋਕ ਸਭਾ ਸੀਟ ਤੋਂ ਕੌਮੀ ਜਮਹੂਰੀ ਗਠਜੋੜ ਦਾ ਉਮੀਦਵਾਰ ਹੈ ਅਤੇ ਮਾਮਲਾ ਉਜਾਗਰ ਹੋਣ ’ਤੇ ਗਿ੍ਰਫਤਾਰੀ ਤੋਂ ਬਚਣ ਲਈ ਵੋਟਾਂ ਪੈਣ ਤੋਂ ਬਾਅਦ ਵਿਦੇਸ਼ ਭੱਜ ਗਿਆ ਸੀ। ਇਸ ਦੌਰਾਨ ਰਾਜ ਸਰਕਾਰ ਨੇ ਕਿਹਾ ਕਿ ਉਸ ਨੂੰ ਹਵਾਈ ਅੱਡੇ ’ਤੇ ਪੁੱਜਦਿਆਂ ਹੀ ਗਿ੍ਰਫਤਾਰ ਕੀਤਾ ਜਾਵੇਗਾ।

Related Articles

LEAVE A REPLY

Please enter your comment!
Please enter your name here

Latest Articles