ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ

0
206

ਨਵੀਂ ਦਿੱਲੀ : ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸ਼ਨੀਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਮ ਜ਼ਮਾਨਤ ਪਟੀਸ਼ਨ ’ਤੇ ਆਪਣਾ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ। ਇਸ ਤੋਂ ਪਹਿਲਾਂ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਕੇਜਰੀਵਾਲ ਵੱਲੋਂ ਅੰਤਰਮ ਜ਼ਮਾਨਤ ਦੀ ਮੰਗ ਕਰਨ ਵਾਲੀ ਅਰਜ਼ੀ ਦਾ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਵਿਰੋਧ ਕੀਤਾ। ਈ ਡੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਤੱਥਾਂ ਨੂੰ ਲੁਕਾਇਆ ਅਤੇ ਆਪਣੀ ਸਿਹਤ ਸਮੇਤ ਕਈ ਮਾਮਲਿਆਂ ’ਤੇ ਝੂਠੇ ਬਿਆਨ ਦਿੱਤੇ। ਈ ਡੀ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਕੇਜਰੀਵਾਲ ਨੇ ਸ਼ੁੱਕਰਵਾਰ ਪ੍ਰੈੱਸ ਕਾਨਫਰੰਸ ’ਚ ਗੁੰਮਰਾਹਕੁਨ ਦਾਅਵਾ ਕੀਤਾ ਕਿ ਉਹ 2 ਜੂਨ ਨੂੰ ਆਤਮ-ਸਮਰਪਣ ਕਰਨਗੇ। ਕੇਜਰੀਵਾਲ ਨੇ ਸਿਹਤ ਦੇ ਆਧਾਰ ’ਤੇ ਅੰਤਰਮ ਜ਼ਮਾਨਤ ਦੀ ਮਿਆਦ ਹਫਤਾ ਵਧਾਉਣ ਦੀ ਬੇਨਤੀ ਕੀਤੀ ਸੀ।

LEAVE A REPLY

Please enter your comment!
Please enter your name here