ਭਾਜਪਾ ਅਰੁਣਾਚਲ ’ਚ ਲਗਾਤਾਰ ਤੀਜੀ ਵਾਰ ਸੱਤਾ ’ਚ

0
149

ਈਟਾਨਗਰ : ਭਾਰਤੀ ਜਨਤਾ ਪਾਰਟੀ ਐਤਵਾਰ 60 ਮੈਂਬਰੀ ਵਿਧਾਨ ਸਭਾ ’ਚ 46 ਸੀਟਾਂ ਜਿੱਤ ਕੇ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੀ ਸੱਤਾ ’ਚ ਪਰਤੀ। ਉਸ ਨੇ 60 ਮੈਂਬਰੀ ਵਿਧਾਨ ਸਭਾ ’ਚੋਂ 10 ਸੀਟਾਂ ਪਹਿਲਾਂ ਹੀ ਬਿਨਾਂ ਮੁਕਾਬਲਾ ਜਿੱਤ ਲਈਆਂ ਸਨ। ਮੁੱਖ ਮੰਤਰੀ ਪੇਮਾ ਖਾਂਡੂ ਬਿਨਾਂ ਮੁਕਾਬਲਾ ਜਿੱਤਣ ਵਾਲਿਆਂ ’ਚ ਸ਼ਾਮਲ ਸਨ। ਨੈਸ਼ਨਲ ਪੀਪਲਜ਼ ਪਾਰਟੀ (ਐੱਨ ਪੀ ਪੀ) ਨੇ ਪੰਜ, ਪੀਪਲਜ਼ ਪਾਰਟੀ ਆਫ ਅਰੁਣਾਚਲ ਪ੍ਰਦੇਸ਼ ਨੇ ਦੋ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਤਿੰਨ ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਕਾਂਗਰਸ ਦੇ ਇਕ ਉਮੀਦਵਾਰ ਤੋਂ ਇਲਾਵਾ ਤਿੰਨ ਆਜ਼ਾਦ ਉਮੀਦਵਾਰ ਵੀ ਜਿੱਤ ਹਾਸਲ ਕਰਨ ’ਚ ਸਫਲ ਰਹੇ ਹਨ।

LEAVE A REPLY

Please enter your comment!
Please enter your name here