ਨਵੀਂ ਦਿੱਲੀ : ਪੀ ਐੱਨ ਬੀ ਬੈਂਕ ਘੁਟਾਲੇ ਦੇ ਮੁਲਜ਼ਮ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਰਾਹਤ ਦਿੰਦੇ ਹੋਏ ਡੋਮਿਨਿਕਾ ਸਰਕਾਰ ਨੇ ਪਿਛਲੇ ਸਾਲ ਮਈ ਵਿਚ ਐਂਟੀਗੁਆ ਅਤੇ ਬਾਰਬੁਡਾ ਤੋਂ ਉਸ ਦੇ ਗੈਰ-ਕਾਨੂੰਨੀ ਦਾਖਲੇ ਨਾਲ ਸੰਬੰਧਤ ਸਾਰੇ ਦੋਸ਼ ਖਾਰਜ ਕਰ ਦਿੱਤੇ ਹਨ | ਚੋਕਸੀ ਨੂੰ ਪਿਛਲੇ ਸਾਲ ਮਈ ਵਿਚ ਐਂਟੀਗੁਆ ਅਤੇ ਬਾਰਬੁਡਾ ਤੋਂ ਲਾਪਤਾ ਹੋਣ ਤੋਂ ਬਾਅਦ ਡੋਮਿਨਿਕਾ ਵਿਚ ਹਿਰਾਸਤ ਵਿਚ ਲਿਆ ਗਿਆ ਸੀ, ਜਿੱਥੇ ਉਸ ਨੇ ਪੰਜਾਬ ਨੈਸ਼ਨਲ ਬੈਂਕ ਵਿਚ 13,500 ਕਰੋੜ ਰੁਪਏ ਦੇ ਘਪਲੇ ਦੇ ਦੋਸ਼ਾਂ ਤੋਂ ਬਚਣ ਲਈ ਕਥਿਤ ਤੌਰ ‘ਤੇ ਭਾਰਤ ਤੋਂ ਫਰਾਰ ਹੋਣ ਤੋਂ ਪਹਿਲਾਂ ਨਾਗਰਿਕਤਾ ਲੈ ਲਈ ਸੀ |