11.3 C
Jalandhar
Sunday, December 22, 2024
spot_img

4465 ਕਿਲੋਮੀਟਰ ਪੇਂਡੂ ਸੜਕਾਂ ਦੀ ਮੁਰੰਮਤ ਸੰਬੰਧੀ ਮੁਹਿੰਮ ਨੂੰ ਹਰੀ ਝੰਡੀ

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਡੀ ਬੋਰਡ ਨੂੰ ਸੂਬੇ ਦੀਆਂ 4465 ਕਿਲੋਮੀਟਰ ਪੇਂਡੂ ਸੜਕਾਂ ਨੂੰ ਚੌੜਾ ਕਰਨ, ਅਪਗ੍ਰੇਡ ਤੇ ਮਜਬੂਤ ਕਰਨ ਲਈ ਵਿਸੇਸ ਮੁਹਿੰਮ ਸੁਰੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ | ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ 692 ਕਰੋੜ ਰੁਪਏ ਦੀ ਲਾਗਤ ਨਾਲ 4465 ਕਿਲੋਮੀਟਰ ਸੜਕ ਦੀ ਮੁਰੰਮਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਰਾਹਗੀਰਾਂ ਦੀ ਸਹੂਲਤ ਲਈ ਪੇਂਡੂ ਸੜਕੀ ਨੈੱਟਵਰਕ ਨੂੰ ਮਜਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ | ਮੁੱਖ ਮੰਤਰੀ ਨੇ 1000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਾਲ-ਨਾਲ ਹਰੀ ਪੱਟੀ ਵਿਕਸਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ | ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਨੂੰ ਇਨ੍ਹਾਂ ਸੜਕਾਂ ‘ਤੇ ਦੋ ਲੱਖ ਬੂਟੇ ਲਾਉਣ ਅਤੇ ਇਸ ਤੋਂ ਬਾਅਦ ਦੋ ਸਾਲਾਂ ਤੱਕ ਇਸ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਕਿਹਾ | ਮੁੱਖ ਮੰਤਰੀ ਨੇ ਏਕੀਕਿ੍ਤ ਪ੍ਰਬੰਧਨ ਪ੍ਰਣਾਲੀ (ਆਈ ਐਮ ਐਸ) ਅਤੇ ਮੰਡੀ ਪ੍ਰਬੰਧਨ ਪ੍ਰਣਾਲੀ ਸਮੇਤ ਬੋਰਡ ਦੀਆਂ ਨਵੀਆਂ ਪਹਿਲਕਦਮੀਆਂ ਦਾ ਵੀ ਜਾਇਜਾ ਲਿਆ ਤਾਂ ਜੋ ਜਾਅਲਸਾਜ਼ੀ ਲਈ ਦਸਤਾਵੇਜ਼ਾਂ ਦੀ ਨਕਲ ਤਿਆਰ ਕੀਤੇ ਜਾਣ ਤੇ ਦਸਤੀ ਕਾਰਜ ਦੀ ਵਿਵਸਥਾ ਖਤਮ ਕਰਨ ਅਤੇ ਫੀਸਾਂ ਦੀ ਉਗਰਾਹੀ ਨੂੰ ਹੋਰ ਪ੍ਰਭਾਵਸਾਲੀ ਬਣਾਉਣ ਲਈ ਅਸਟੇਟ ਮੈਨੇਜਮੈਂਟ ਸਿਸਟਮ, ਅਕਾਊਾਟਸ ਮੈਨੇਜਮੈਂਟ ਸਿਸਟਮ ਅਤੇ ਈ-ਨੈਮ ਅਤੇ ਐਗਮਾਰਕਨੈੱਟ ਨਾਲ ਏਕੀਕਿ੍ਤ ਕੀਤਾ ਜਾ ਸਕੇ | ਇਸੇ ਤਰ੍ਹਾਂ ਅਧਿਕਾਰੀਆਂ/ ਕਰਮਚਾਰੀਆਂ ਲਈ ਆਈ-ਕਾਰਡ, ਮਾਰਕੀਟ ਕਮੇਟੀਆਂ ਦੇ ਬਜਟ ਨੂੰ ਆਨਲਾਈਨ ਜਮ੍ਹਾਂ ਕਰਵਾਉਣ ਅਤੇ ਪ੍ਰਵਾਨਗੀ ਦੇਣ, ਕਿਸਾਨ ਦੇ ਡਿਜੀਲਾਕਰ (ਇਕ ਡਿਜੀਟਲ ਦਸਤਾਵੇਜ ਵਾਲੇਟ) ਵਿੱਚ ਅਤੇ ਉਸਦੇ ਵਟਸਐਪ ‘ਤੇ ਸਾਰੀਆਂ ਕਿਸਮਾਂ ਦੀਆਂ ਫਸਲਾਂ ਲਈ ਜੇ. ਫਾਰਮ ਉਪਲਬਧ ਕਰਵਾ ਕੇ ਕਿਸਾਨਾਂ ਦਾ ਡਿਜੀਟਲ ਤੌਰ ਉਤੇ ਸਸ਼ਕਤੀਕਰਨ ਕੀਤੇ ਜਾਣ ਦਾ ਜ਼ਿਕਰ ਕੀਤਾ ਗਿਆ |
ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਵਧੀਕ ਮੁੱਖ ਸਕੱਤਰ ਵਿਕਾਸ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਵੀ ਹਾਜਰ ਸਨ |

Related Articles

LEAVE A REPLY

Please enter your comment!
Please enter your name here

Latest Articles