ਸਿਸੋਦੀਆ ਦੀ ਸੁਣਵਾਈ ਅੱਜ

0
138

ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਵੱਲੋਂ ਚਾਰ ਜੂਨ ਨੂੰ ਸੁਣਵਾਈ ਕੀਤੀ ਜਾਵੇਗੀ। ਹਾਈ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸਿਸੋਦੀਆ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ।
ਸਿਸੋਦੀਆ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭਿ੍ਰਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ’ਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਨੂੰ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ਅਨੁਸਾਰ ਜਸਟਿਸ ਅਰਵਿੰਦ ਕੁਮਾਰ ਅਤੇ ਸੰਦੀਪ ਮਹਿਤਾ ਦੀ ਬੈਂਚ 4 ਜੂਨ ਨੂੰ ਸੁਣਵਾਈ ਕਰੇਗੀ।

LEAVE A REPLY

Please enter your comment!
Please enter your name here