9.8 C
Jalandhar
Sunday, December 22, 2024
spot_img

ਸਹਿਕਾਰੀ ਬੈਂਕ ਦੇ ਦੋ ਮੈਨੇਜਰ ਸਵਾ ਕਰੋੜ ਦੀ ਧੋਖਾਧੜੀ ‘ਚ ਫੜੇ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਸੈਂਟਰਲ ਕੋਆਪ੍ਰੇਟਿਵ ਬੈਂਕ ਰੂਪਨਗਰ ‘ਚ ਲੱਗਭੱਗ ਸਵਾ ਕਰੋੜ (1,24,46,547) ਰੁਪਏ ਦੀ ਵਿੱਤੀ ਧੋਖਾਧੜੀ ਕਰਨ ਦੇ ਦੋਸ਼ ਹੇਠ ਅਸਿਸਟੈਂਟ ਮੈਨੇਜਰ ਬਿਕਰਮਜੀਤ ਸਿੰਘ ਅਤੇ ਸੀਨੀਅਰ ਮੈਨੇਜਰ ਅਸ਼ੋਕ ਸਿੰਘ ਮਾਨ ਨੂੰ ਗਿ੍ਫਤਾਰ ਕੀਤਾ ਹੈ | ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਬਿਕਰਮਜੀਤ ਸਿੰਘ ਨੇ ਸਾਲ 2011 ਤੋਂ 2016 ਤੱਕ ਬੈਂਕ ‘ਚ ਆਪਣੀ ਤਾਇਨਾਤੀ ਦੌਰਾਨ ਬੈਂਕ ਮੈਨੇਜਰਾਂ ਅਤੇ ਬੈਂਕ ਦੇ ਹੋਰ ਮੁਲਾਜ਼ਮਾਂ ਦੇ ਖਾਤਿਆਂ ਦੇ ਆਈ ਡੀਜ਼, ਪਾਸਵਰਡ ਅਤੇ ਹੋਰ ਵੇਰਵਿਆਂ ਦੀ ਦੁਰਵਰਤੋਂ ਕਰਕੇ ਵੱਡੀ ਰਕਮ ਦਾ ਘਪਲਾ ਕੀਤਾ ਸੀ | ਉਸ ਨੂੰ ਵੱਖ-ਵੱਖ ਬੈਂਕਾਂ ਤੋਂ ਇਨਵਾਰਡ ਚੈੱਕਾਂ ਦੀ ਕਲੀਅਰੈਂਸ/ਡਰਾਫਟ ਰਕਮ ਟਰਾਂਸਫਰ ਕਰਨ ਅਤੇ ਸਟੇਟ ਕੋਆਪ੍ਰੇਟਿਵ ਬੈਂਕ ਦੇ ਚਾਲੂ ਖਾਤਿਆਂ ਦੇ ਮਿਲਾਨ ਲਈ ਤਾਇਨਾਤ ਕੀਤਾ ਗਿਆ ਸੀ | ਮੁਲਜ਼ਮ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਧੋਖਾਧੜੀ ਵਾਲੇ ਪੈਸੇ ਆਪਣੇ ਪਰਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਖਾਤਿਆਂ ਵਿਚ ਟਰਾਂਸਫਰ ਕਰਕੇ 1,24,46,547 ਰੁਪਏ ਦਾ ਘਪਲਾ ਕੀਤਾ | ਦੋ ਸਾਲ ਪਹਿਲਾਂ ਸਹਿਕਾਰੀ ਬੈਂਕ ਵੱਲੋਂ ਕੀਤੀ ਗਈ ਅੰਦਰੂਨੀ ਜਾਂਚ ‘ਚ ਵੀ ਬਿਕਰਮਜੀਤ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਸੀ | ਬਿਕਰਮਜੀਤ ਸਿੰਘ ਨੇ ਸਾਲ 2011 ਤੋਂ 2016 ਤੱਕ ਸੀਨੀਅਰ ਮੈਨੇਜਰ ਅਸ਼ੋਕ ਸਿੰਘ ਮਾਨ ਤੋਂ ਇਲਾਵਾ ਹੋਰ ਮੁਲਾਜ਼ਮਾਂ ਦੀ ਆਈ ਡੀ ਅਤੇ ਪਾਸਵਰਡ ਦੀ ਵਰਤੋਂ ਕੀਤੀ, ਪਰ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਨੇ ਜ਼ਿਆਦਾਤਰ ਅਸ਼ੋਕ ਸਿੰਘ ਮਾਨ ਦੀ ਆਈ ਡੀ ਅਤੇ ਪਾਸਵਰਡ ਦੀ ਵਰਤੋਂ ਕੀਤੀ, ਪਰ ਅਸ਼ੋਕ ਸਿੰਘ ਮਾਨ ਨੇ ਕਦੇ ਵੀ ਬੈਂਕ ਅਤੇ ਉੱਚ ਅਧਿਕਾਰੀਆਂ ਨੂੰ ਇਸ ਸੰਬੰਧੀ ਕੋਈ ਸ਼ਿਕਾਇਤ ਨਹੀਂ ਕੀਤੀ | ਇਸ ਲਈ ਵਿੱਤੀ ਧੋਖਾਧੜੀ ਵਿਚ ਮਿਲੀਭੁਗਤ ਦੇ ਦੋਸ਼ ਤਹਿਤ ਉਸ ਨੂੰ ਵੀ ਮੁਕੱਦਮੇ ਵਿਚ ਸ਼ਾਮਲ ਕੀਤਾ ਗਿਆ ਹੈ |

Related Articles

LEAVE A REPLY

Please enter your comment!
Please enter your name here

Latest Articles