ਮੁੰਬਈ : ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿਚ ਸ਼ਿਵ ਸੈਨਾ (ਸ਼ਿੰਦੇ) ਨੂੰ ਖਾਸ ਸਫਲਤਾ ਨਾ ਮਿਲਣ ਤੋਂ ਬਾਅਦ ਮਹਾਰਾਸ਼ਟਰ ਵਿਚ ਤਕੜੀ ਉਥਲ-ਪੁਥਲ ਹੋਣ ਜਾ ਰਹੀ ਹੈ। ਸੱਤਾਧਾਰੀ ਸ਼ਿਵ ਸੈਨਾ (ਸ਼ਿੰਦੇ) ਦੇ 7 ਉਮੀਦਵਾਰ ਲੋਕ ਸਭਾ ਚੋਣ ਜਿੱਤੇ ਹਨ ਤੇ ਖਬਰ ਹੈ ਕਿ ਇਨ੍ਹਾਂ ਵਿੱਚੋਂ ਅੱਧੇ ਤੋਂ ਵੱਧ ਸ਼ਿਵ ਸੈਨਾ (ਊਧਵ ਠਾਕਰੇ) ਦੇ ਆਗੂ ਊਧਵ ਠਾਕਰੇ ਦੇ ਸੰਪਰਕ ਵਿਚ ਹਨ। ਮਹਾਰਾਸ਼ਟਰ ਵਿਚ ਸਿਆਲਾਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਸ਼ਿੰਦੇ ਦੇ ਆਗੂਆਂ ਨੂੰ ਲੱਗ ਰਿਹਾ ਹੈ ਕਿ ਸ਼ਿੰਦੇ ਦੇ ਨਾਲ ਰਹਿ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਨਹੀਂ।


