ਸਿੱਖਾਂ ਨੂੰ ਇਕਜੁੱਟ ਹੋਣ ਦੇ ਸੱਦੇ

0
151

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)
ਜੂਨ 1984 ਦੇ ਬਲੂ ਸਟਾਰ ਅਪ੍ਰੇਸ਼ਨ ਦੀ 40ਵੀਂ ਯਾਦ ਵੀਰਵਾਰ ਇਥੇ ਅਕਾਲ ਤਖਤ ਵਿਖੇ ਖਾਲਿਸਤਾਨ ਪੱਖੀ ਨਾਅਰਿਆਂ ਨਾਲ ਮਨਾਈ ਗਈ, ਪਰ ਸ਼ਰਧਾਂਜਲੀ ਸਮਾਗਮ ਸ਼ਾਂਤਮਈ ਢੰਗ ਨਾਲ ਸਮਾਪਤ ਹੋਇਆ। ਦਲ ਖਾਲਸਾ ਵੱਲੋਂ ਅੰਮਿ੍ਰਤਸਰ ਬੰਦ ਦੇ ਦਿੱਤੇ ਸੱਦੇ ਕਾਰਨ ਸ਼ਹਿਰ ਲਗਭਗ ਮੁਕੰਮਲ ਬੰਦ ਰਿਹਾ। ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਇੱਕਜੁੱਟ ਹੋਣ ਤੇ ਕੌਮੀ ਮਸਲਿਆਂ ਦੇ ਹੱਲ ਮਿਲ-ਬੈਠ ਕੇ ਕਰਨ ਲਈ ਕਿਹਾ। ਸਮਾਗਮ ਮਗਰੋਂ ਅਕਾਲ ਤਖਤ ਦੇ ਨੇੜੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੀ ਸੰਬੋਧਨ ਕੀਤਾ। ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਵੀ ਸੰਦੇਸ਼ ਜਾਰੀ ਕਰਕੇ ਸਮੁੱਚੀ ਕੌਮ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ।
ਸਮਾਗਮ ਦੌਰਾਨ ਫਰੀਦਕੋਟ ਤੋਂ ਨਵੇਂ ਚੁਣੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ ਖਡੂਰ ਸਾਹਿਬ ਤੋਂ ਚੁਣੇ ਗਏ ਅੰਮਿ੍ਰਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here