ਮੋਗਾ : ਲੋਕ ਸਭਾ ਚੋਣਾਂ ਖਤਮ ਹੁੰਦਿਆਂ ਹੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰ ’ਚ ਰਾਜ ਮੰਤਰੀ ਰਹੇ ਤੇ ਬਾਘਾ ਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ। ਉਨ੍ਹਾ ਦੇ ਬੇਟੇ ਨੇ ਰਾਜਾ ਵੜਿੰਗ ਖਿਲਾਫ ਲੁਧਿਆਣਾ ਤੋਂ ਲੋਕ ਸਭਾ ਚੋਣ ਲੜੀ ਸੀ।




