ਨਵੀਂ ਦਿੱਲੀ : ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨ ਡੀ ਏ) ’ਚ ਸ਼ਾਮਲ ਜਨਤਾ ਦਲ (ਯੂਨਾਈਟਿਡ) ਨੇ ਕਿਹਾ ਹੈ ਕਿ ਭਾਰਤੀ ਸੈਨਾਵਾਂ ’ਚ ਭਰਤੀ ਲਈ ਬਣਾਈ ਅਗਨੀਪਥ ਯੋਜਨਾ ’ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਪਾਰਟੀ ਦੇ ਬੁਲਾਰੇ ਕੇ ਸੀ ਤਿਆਗੀ ਨੇ ਕਿਹਾਅਗਨੀਪਥ ਸਕੀਮ ਉੱਤੇ ਨਵੇਂ ਸਿਰੇ ਤੋਂ ਵਿਚਾਰ ਕਰਨ ਦੀ ਲੋੜ ਹੈ। ਮੈਨੂੰ ਲੱਗਦਾ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਇਸ ਯੋਜਨਾ ਖਿਲਾਫ ਲੋਕਾਂ ਨੇ ਗੁੱਸਾ ਕੱਢਿਆ ਹੈ।





