ਚੰਡੀਗੜ੍ਹ : ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦÏਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ¢ਉਨ੍ਹਾ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ¢ ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ ਏ ਐਸ ਨਗਰ), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨ ਤਾਰਨ, ਅੰਮਿ੍ਤਸਰ, ਗੁਰਦਾਸਪੁਰ ਅਤੇ ਪਠਾਨਕੋਟ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ¢ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿੰਚਾਈ ਦੀਆਂ ਲੋੜਾਂ ਲਈ ਨਹਿਰੀ ਪਾਣੀ ਦੀ ਸਪਲਾਈ ਕਰਨ ਦਾ ਨਵਾਂ ਰਿਕਾਰਡ ਕਾਇਮ ਕਰਨ ਦੀ ਦਹਿਲੀਜ਼ ‘ਤੇ ਹੈ¢
ਉਨ੍ਹਾ ਕਿਹਾ ਕਿ ਜੇਕਰ ਕੋਈ ਵਿਅਕਤੀ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਵੇਰਵੇ ਹਾਸਲ ਕਰਨ ਲਈ +91 96461-51466 ‘ਤੇ ਕਾਲ ਕਰ ਸਕਦਾ ਹੈ¢


