ਬਰਮਿੰਘਮ : ਇਥੇ ਕਾਮਨਵੈਲਥ ਖੇਡਾਂ ਵਿਚ ਭਾਰਤ ਦੀ ਸ਼ੁਰੂਆਤ ਚੰਗੀ ਰਹੀ | ਮੁੱਕੇਬਾਜ਼ੀ ਦੇ 65 ਕਿਲੋ ਵਰਗ ਵਿਚ ਭਾਰਤੀ ਮੁੱਕੇਬਾਜ਼ ਸ਼ਿਵ ਥਾਪਾ ਨੇ ਪਾਕਿਸਤਾਨੀ ਮੁੱਕੇਬਾਜ਼ ਸੁਲੇਮਾਨ ਬਲੋਚ ਨੂੰ 5-0 ਨਾਲ ਹਰਾ ਕੇ ਅਗਲੇ ਦੌਰ ਵਿਚ ਦਾਖਲਾ ਹਾਸਲ ਕੀਤਾ |
ਪੁਰਸ਼ਾਂ ਦੇ ਟੇਬਲ ਟੈਨਿਸ ਮੁਕਾਬਲੇ ਵਿਚ ਭਾਰਤੀ ਟੀਮ ਬਾਰਬਾਡੋਜ਼ ਨੂੰ ਹਰਾ ਕੇ ਅਗਲੇ ਦੌਰ ਵਿਚ ਦਾਖਲ ਹੋ ਗਈ | ਇਸ ਤੋਂ ਇਲਾਵਾ ਔਰਤਾਂ ਦੇ ਟੇਬਲ ਟੈਨਿਸ ਮੁਕਾਬਲੇ ਵਿਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾਇਆ |