ਸੁਨਾਮ/ ਊਧਮ ਸਿੰਘ ਵਾਲਾ (ਅਸ਼ੋਕ ਬਾਂਸਲ, ਹਾਕਮ ਸਿੰਘ ਭੱਟੀ)
ਪਿੰਡ ਕਣਕਵਾਲ ਭੰਗੂਆਂ ਵਿਖੇ ਸ਼ਨੀਵਾਰ ਸਵੇਰੇ ਨਵੇਂ ਬਣ ਰਹੇ ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਦੋ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ।ਜਾਣਕਾਰੀ ਅਨੁਸਾਰ ਸ਼ੈਲਰ ਦੀ ਨਵੀਂ ਇਮਾਰਤ ਬਣਾਈ ਜਾ ਰਹੀ ਸੀ, ਜਦੋਂ ਸ਼ੈਲਰ ਦੀ ਇੱਕ ਕੰਧ ਨੂੰ ਪਾਣੀ ਨਾਲ ਗਿੱਲਾ ਕਰਕੇ ਪਲੱਸਟਰ ਕੀਤਾ ਜਾ ਰਿਹਾ ਸੀ ਤਾਂ ਅਚਾਨਕ ਕੰਧ ਡਿੱਗ ਗਈ।ਇਸ ਦੌਰਾਨ ਕੰਮ ਕਰ ਰਹੇ ਪੰਜ ਮਜ਼ਦੂਰ ਕੰਧ ਦੇ ਮਲਬੇ ਹੇਠ ਦੱਬ ਗਏ। ਜਨਕ ਰਾਜ ਤੇ ਅਮਨਦੀਪ ਸਿੰਘ ਨੂੰ ਸਿਵਲ ਹਸਪਤਾਲ ਸੁਨਾਮ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮਿ੍ਰਤਕ ਐਲਾਨ ਦਿੱਤਾ, ਜਦਕਿ ਗੰਭੀਰ ਰੂਪ ’ਚ ਜ਼ਖਮੀ �ਿਸ਼ਨ ਵਾਸੀ ਰਤਨਗੜ੍ਹ ਪਾਟਿਆਂਵਾਲੀ, ਬਿੱਟੂ ਪਿੰਡ ਹੀਰੋਂ ਖੁਰਦ ਅਤੇ ਜਗਸੀਰ ਸਿੰਘ ਧਰਮਗੜ੍ਹ ਨੂੰ ਇਲਾਜ ਲਈ ਸੁਨਾਮ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। �ਿਸ਼ਨ ਅਤੇ ਬਿੱਟੂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਪਟਿਆਲਾ ਭੇਜ ਦਿੱਤਾ ਅਤੇ ਬਿੱਟੂ (30) ਦੀ ਪਟਿਆਲਾ ਵਿਖੇ ਇਲਾਜ ਅਧੀਨ ਮੌਤ ਹੋ ਗਈ ਹੈ।




