ਕੈਨੇਡਾ ਦੇ ਇੰਟੈਲੀਜੈਂਸ ਮੁਖੀ ਨੇ ਭਾਰਤ ਦੇ ਦੋ ਗੇੜੇ ਲਾਏ

0
124

ਨਵੀਂ ਦਿੱਲੀ : ਕੈਨੇਡਾ ਦੀ ਇੰਟੈਲੀਜੈਂਸ ਏਜੰਸੀ ਦੇ ਮੁਖੀ ਡੇਵਿਡ ਵਿਗਨੇਓਲਟ ਨੇ ਇਸ ਸਾਲ ਫਰਵਰੀ ਤੇ ਮਾਰਚ ਵਿਚ ਚੁੱਪ-ਚੁਪੀਤੇ ਦੋ ਵਾਰ ਭਾਰਤ ਦੀ ਫੇਰੀ ਦੌਰਾਨ ਭਾਰਤੀ ਅਧਿਕਾਰੀਆਂ ਨਾਲ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੇ ਕੇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਇਸ ਪੂਰੇ ਮਾਮਲੇ ਤੋਂ ਜਾਣੂ ਵਿਅਕਤੀਆਂ ਨੇ ਕਿਹਾ ਕਿ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸੇਵਾ ਦੇ ਡਾਇਰੈਕਟਰ ਵਿਗਨੇਓਲਟ ਨੇ ਨਿੱਝਰ ਦੀ ਹੱਤਿਆ ਨੂੰ ਲੈ ਕੇ ਕੈਨੇਡਾ ਵੱਲੋਂ ਹੁਣ ਤੱਕ ਕੀਤੀ ਜਾਂਚ ਦੇ ਵੇਰਵੇ ਭਾਰਤ ਨਾਲ ਸਾਂਝੇ ਕੀਤੇ ਹਨ। ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਵੱਲੋਂ ਨਿੱਝਰ ਹੱਤਿਆ ਮਾਮਲੇ ਵਿਚ ਤਿੰਨ ਭਾਰਤੀ ਨਾਗਰਿਕਾਂ ਕਰਨਪ੍ਰੀਤ ਸਿੰਘ (28), ਕਮਲਪ੍ਰੀਤ ਸਿੰਘ (22) ਤੇ ਕਰਨ ਬਰਾੜ (22) ਨੂੰ ਗਿ੍ਰਫਤਾਰ ਕੀਤੇ ਜਾਣ ਤੋਂ ਪਹਿਲਾਂ ਵਿਗਨੇਓਲਟ ਨੇ ਭਾਰਤ ਦਾ ਦੌਰਾ ਕੀਤਾ ਸੀ। ਇਕ ਹੋਰ ਮੁਲਜ਼ਮ ਅਮਨਦੀਪ ਸਿੰਘ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਬਾਅਦ ਵਿਚ ਕਾਬੂ ਕੀਤਾ ਸੀ।
ਨਿੱਝਰ ਦੀ ਹੱਤਿਆ ਵਿਚ ਕਥਿਤ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਸੰਬੰਧੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਾਅਵਿਆਂ ਮਗਰੋਂ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ਵਿਚ ਖਟਾਸ ਵਧ ਗਈ ਸੀ।

LEAVE A REPLY

Please enter your comment!
Please enter your name here