ਨਵੀਂ ਦਿੱਲੀ : ਰਾਹੁਲ ਗਾਂਧੀ ਨੇ ਨੀਟ-ਯੂ ਜੀ ਪ੍ਰੀਖਿਆ ਵਿਵਾਦ ਦੇ ਹਵਾਲੇ ਨਾਲ ਮਨੋਨੀਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਐਤਵਾਰ ਕਿਹਾ ਕਿ ਨਵੇਂ ਕਾਰਜਕਾਲ ਲਈ ਮੋਦੀ ਵੱਲੋਂ ਹਲਫ ਲੈਣ ਤੋਂ ਪਹਿਲਾਂ ਪ੍ਰੀਖਿਆ ਵਿਚ ਬੇਨਿਯਮੀਆਂ ਕਰਕੇ 24 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਨੁਕਸਾਨ ਹੋਇਆ ਹੈ।
ਉਨ੍ਹਾ ਦੇਸ਼ ਦੇ ਵਿਦਿਆਰਥੀਆਂ ਨੂੰ ਯਕੀਨ ਦਿਵਾਇਆ ਕਿ ਉਹ ਸੰਸਦ ਵਿਚ ਉਨ੍ਹਾਂ ਦੀ ਆਵਾਜ਼ ਬਣਨਗੇ ਤੇ ਉਨ੍ਹਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਣਗੇ।