32.7 C
Jalandhar
Saturday, July 27, 2024
spot_img

ਕੁਲਵਿੰਦਰ ਕੌਰ ਦੇ ਹੱਕ ’ਚ ਕਿਸਾਨ ਮਾਰਚ

ਮੁਹਾਲੀ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਸਣੇ ਕਈ ਕਿਸਾਨ ਜਥੇਬੰਦੀਆਂ ਨੇ ਐਤਵਾਰ ਮੁਹਾਲੀ ਵਿਚ ਸੀ ਆਈ ਐੱਸ ਐੱਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ ਵਿਚ ਮਾਰਚ ਕੱਢਿਆ। ਕੁਲਵਿੰਦਰ ਕੌਰ ’ਤੇ ਪਿਛਲੇ ਦਿਨੀਂ ਚੰਡੀਗੜ੍ਹ ਹਵਾਈ ਅੱਡੇ ’ਤੇ ਸਕਿਓਰਿਟੀ ਚੈੱਕ ਦੌਰਾਨ ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਣਾ ਰਣੌਤ ਦੇ ਥੱਪੜ ਮਾਰਨ ਦਾ ਦੋਸ਼ ਹੈ। ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋਏ ਮਾਰਚ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਮਾਮਲੇ ਦੀ ਤਹਿ ਤੱਕ ਜਾਇਆ ਜਾਵੇ ਕਿ ਇਹ ਘਟਨਾ ਕਿਉਂ ਹੋਈ ਤੇ ਸੰਬੰਧਤ ਮਹਿਲਾ ਕਾਂਸਟੇਬਲ ਨਾਲ ਕਿਸੇ ਕਿਸਮ ਦਾ ਧੱਕਾ ਜਾਂ ਅਨਿਆਂ ਨਾ ਹੋਵੇ। ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਖਿਲਾਫ ਦਿੱਤੇ ਕਥਿਤ ਭੜਕਾਊ ਬਿਆਨਾਂ ਲਈ ਕੰਗਣਾ ਨੂੰ ਭੰਡਿਆ। ਕੁਲਵਿੰਦਰ ਕੌਰ ਕੰਗਣਾ ਰਣੌਤ ਵੱਲੋਂ ਕਿਸਾਨ ਅੰਦੋਲਨ ਵਿਚ ਸ਼ਾਮਲ ਬੀਬੀਆਂ ਨੂੰ ਲੈ ਕੇ ਦਿੱਤੇ ਬਿਆਨ ਤੋਂ ਖਫਾ ਸੀ। ਉਧਰ ਸੀ ਆਈ ਐੱਸ ਐੱਫ, ਜਿਸ ਕੋਲ ਹਵਾਈ ਅੱਡਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਹੈ, ਪਹਿਲਾਂ ਹੀ ਇਸ ਪੂਰੇ ਮਾਮਲੇ ਦੀ ਕੋਰਟ ਆਫ ਇਨਕੁਆਇਰੀ ਦੇ ਹੁਕਮ ਦੇ ਚੁੱਕੀ ਹੈ। ਮੁਹਾਲੀ ਪੁਲਸ ਨੇ ਕੁਲਵਿੰਦਰ ਕੌਰ ਖਿਲਾਫ ਆਈ ਪੀ ਸੀ ਦੀ ਧਾਰਾ 323 ਤੇ 341 ਤਹਿਤ ਕੇਸ ਦਰਜ ਕੀਤਾ ਹੈ ਤੇ ਇਨ੍ਹਾਂ ਦੋਵਾਂ ਧਾਰਾਵਾਂ ਤਹਿਤ ਜ਼ਮਾਨਤ ਹੋ ਸਕਦੀ ਹੈ।

Related Articles

LEAVE A REPLY

Please enter your comment!
Please enter your name here

Latest Articles