ਲਹਿਰਾਗਾਗਾ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਪਿੰਡ ਸੇਖੂਵਾਸ ’ਚ ਕਿਹਾ ਕਿ ਲੋਕ ਸਭਾ ਚੋਣਾਂ ’ਚ ਦਲ ਦੀ ਨਮੋਸ਼ੀ ਭਰੀ ਹਾਰ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।
ਉਨ੍ਹਾ ਕਿਹਾ ਕਿ ਪਾਰਟੀ ਦੀ ਹਾਰ ਬਾਰੇ ਮੀਟਿਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਹਾਰ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਢੀਂਡਸਾ ਨੇ ਭਗਵੰਤ ਮਾਨ ਸਰਕਾਰ ’ਤੇ ਵਿਅੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰਦੇ ਸਨ ਕਿ ਉਨ੍ਹਾ ਦੀ ਪਾਰਟੀ ਸਾਰੀਆਂ 13 ਸੀਟਾਂ ਜਿੱਤੇਗੀ, ਪਰ ਅਜਿਹਾ ਨਹੀਂ ਹੋਇਆ। ਇਸ ਲਈ ਮਾਨ ਨੂੰ ਵੀ ਅਸਤੀਫਾ ਦੇਣਾ ਚਾਹੀਦਾ ਹੈ। ਢੀਂਡਸਾ ਨੇ ਕਿਹਾ ਕਿ ਅਪਰੇਸ਼ਨ ਨੀਲਾ ਤਾਰਾ ਕਰਾਉਣ ਵਾਲੀ ਕਾਂਗਰਸ ਦਾ ਸੱਤ ਸੀਟਾਂ ਜਿੱਤਣਾ ਵੀ ਬਹੁਤ ਮੰਦਭਾਗਾ ਹੈ।