ਸਾਲ ’ਚ ਦੋ ਵਾਰ ਦਾਖਲੇ

0
176

ਨਵੀਂ ਦਿੱਲੀ : ਭਾਰਤੀ ਯੂਨੀਵਰਸਿਟੀਆਂ ਅਤੇ ਉੱਚ ਵਿਦਿਅਕ ਸੰਸਥਾਵਾਂ ਨੂੰ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਵਾਂਗ ਸਾਲ ’ਚ ਦੋ ਵਾਰ ਦਾਖਲੇ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ ਜੀ ਸੀ) ਨੇ ਇਸ ਸੰਬੰਧੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੂ ਜੀ ਸੀ ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਦੱਸਿਆ ਕਿ ਦਾਖਲਾ ਪ੍ਰਕਿਰਿਆ ਵਿੱਦਿਅਕ ਸੈਸਨ 2024-25 ਤੋਂ ਦੋ ਵਾਰ ਜੁਲਾਈ-ਅਗਸਤ ਅਤੇ ਜਨਵਰੀ-ਫਰਵਰੀ ’ਚ ਸ਼ੁਰੂ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਭਾਰਤੀ ਸੰਸਥਾਵਾਂ ਇਹ ਯੋਜਨਾ ਲਾਗੂ ਕਰਦੀਆਂ ਹਨ ਤਾਂ ਉਨ੍ਹਾਂ ਨੂੰ ਲਾਭ ਹੋਵੇਗਾ, ਜੋ ਬੋਰਡ ਇਮਤਿਹਾਨਾਂ ਦੇ ਨਤੀਜਿਆਂ ’ਚ ਦੇਰੀ, ਸਿਹਤ ਨਾਲ ਸੰਬੰਧਤ ਮਾਮਲਿਆਂ ਜਾਂ ਨਿੱਜੀ ਕਾਰਨਾਂ ਕਰਕੇ ਜੁਲਾਈ-ਅਗਸਤ ਸੈਸ਼ਨ ’ਚ ਕਿਸੇ ਵੀ ਯੂਨੀਵਰਸਿਟੀ ’ਚ ਦਾਖਲਾ ਲੈਣ ਤੋਂ ਖੁੰਝ ਜਾਂਦੇ ਹਨ।

LEAVE A REPLY

Please enter your comment!
Please enter your name here