ਸ਼ੁਤਰਾਣਾ ਦੀਆਂ ਦੋ ਵਿਦਿਆਰਥਣਾਂ ਨੇ ਜ਼ਿਲ੍ਹੇ ‘ਚੋਂ ਮਾਰੀ ਬਾਜ਼ੀ

0
482

ਪਾਤੜਾਂ (ਨਿਸ਼ਾਨ ਸਿੰਘ ਬਣਵਾਲਾ)-ਸਰਕਾਰੀ ਐਲੀਮੈਂਟਰੀ ਸਕੂਲ ਕਰਮਗੜ੍ਹ ਸ਼ੁਤਰਾਣਾ ਦੇ ਦੋ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਕਲਾਸ ਦੇ ਨਤੀਜਿਆਂ ਵਿੱਚ ਸਤ ਪ੍ਰਤੀਸ਼ਤ ਅੰਕ ਹਾਸਲ ਕਰਕੇ ਜ਼ਿਲ੍ਹੇ ਵਿਚੋਂ ਬਾਜ਼ੀ ਮਾਰਨ ‘ਚ ਸਫਲਤਾ ਹਾਸਲ ਕੀਤੀ ਹੈ | ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਵਾਲੇ ਇਨ੍ਹਾਂ ਦੋ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਇੰਜਨੀਅਰ ਅਮਰਜੀਤ ਸਿੰਘ ਨੇ ਸਬੰਧਤ ਵਿਦਿਆਰਥੀਆਂ ਦੇ ਘਰ ਜਾ ਕੇ ਸਨਮਾਨਤ ਕੀਤਾ | ਇਸ ਮੌਕੇ ਬਲਾਕ ਸਿੱਖਿਆ ਅਫਸਰ ਸਮਾਣਾ 1 ਐਟ ਪਾਤੜਾਂ ਪ੍ਰੇਮ ਕੁਮਾਰ ਤੇ ਮਨੋਜ ਕੁਮਾਰ ਜ਼ੋਇਆ ਬੀਪੀਈਓ ਭੁੰਨਰਹੇੜੀ ਵਿਸ਼ੇਸ਼ ਤੌਰ ‘ਤੇ ਪਹੁੰਚੇ | ਵਿਦਿਆਰਥੀਆਂ ਨੂੰ ਸਨਮਾਨਤ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਇੰਜੀਨੀਅਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਕਲਾਸ ਦੇ ਨਤੀਜਿਆਂ ਦੌਰਾਨ ਸ਼ੁਤਰਾਣਾ ਸਕੂਲ ਦੀਆਂ ਵਿਦਿਆਰਥਣਾਂ ਰੁਕਸਾਨਾ ਪੁੱਤਰੀ ਕਾਲਾ ਰਾਮ ਤੇ ਗੀਤਾ ਰਾਣੀ ਪੁੱਤਰੀ ਲਖਵਿੰਦਰ ਸਿੰਘ ਨੇ ਪੰਜ ਸੌ ਅੰਕਾਂ ਵਿੱਚੋਂ ਪੰਜ ਸੌ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਲਾਕ ਪਾਤੜਾਂ ਵਿੱਚੋਂ ਵੀਹ ਵਿਦਿਆਰਥੀਆਂ ਨੇ 498 ਅੰਕ ਪ੍ਰਾਪਤ ਕੀਤੇ ਹਨ, ਜਿਨ੍ਹਾਂ ਵਿੱਚੋਂ ਵੀ ਜ਼ਿਆਦਾਤਰ ਬੱਚੇ ਇਸੇ ਸਕੂਲ ਦੇ ਹਨ | ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਦੇ ਮੁੱਖ ਅਧਿਆਪਕ ਜਗਤਾਰ ਸਿੰਘ, ਕਲਾਸ ਇੰਚਾਰਜ ਸੁਨੀਲ ਕੁਮਾਰ, ਅਧਿਆਪਕਾ ਬਲਜਿੰਦਰ ਕੌਰ ਤੇ ਯੋਗੇਸ਼ ਰਾਣੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਕੁਆਰਡੀਨੇਟਰ ਰਾਜਵੰਤ ਸਿੰਘ, ਮੀਡੀਆ ਕੋਆਰਡੀਨੇਟਰ ਪਰਮਿੰਦਰ ਸਿੰਘ, ਸਮਾਰਟ ਸਕੂਲ ਕੁਆਰਡੀਨੇਟਰ ਲਖਵਿੰਦਰ ਸਿੰਘ, ਬੀ ਐੱਮ ਟੀ ਗੁਰਪਾਲ ਸਿੰਘ, ਪਰਮਜੀਤ ਸਿੰਘ ਤੂਰ, ਮਾਸਟਰ ਬੀਰੂ ਰਾਮ, ਸਰਪੰਚ ਗ਼ਰੀਬ ਦਾਸ, ਸੁਨੀਲ ਕੁਮਾਰ, ਸਰਪੰਚ ਸੁਖਵਿੰਦਰ ਸਿੰਘ, ਮਾਸਟਰ ਜਸਪਾਲ ਚੌਧਰੀ, ਲਖਵੀਰ ਸਿੰਘ ਧੰਜੂ, ਜੋਗਿੰਦਰ ਸਿੰਘ ਬੋਹੜਵਾਲਾ ਤੇ ਬੂਟਾ ਸਿੰਘ ਆਦਿ ਹਾਜ਼ਰ ਸਨ |

LEAVE A REPLY

Please enter your comment!
Please enter your name here