ਰਿਸ਼ਵਤ ਲੈਂਦਾ ਏ ਐੱਸ ਆਈ ਗਿ੍ਰਫ਼ਤਾਰ

0
148

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਭੋਲਾ ਸਿੰਘ ਨੂੰ 21,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗਿ੍ਰਫ਼ਤਾਰ ਕੀਤਾ ਗਿਆ ਹੈ।ਉਨ੍ਹਾ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਨੇ ਆਪਣੇ ਦੋਸਤ ਜਗਰਾਜ ਸਿੰਘ ਨੂੰ ਟਰੱਕ ਖਰੀਦਣ ਬਦਲੇ 5,50,000 ਰੁਪਏ ਵਿਆਜ ’ਤੇ ਦਿੱਤੇ ਸਨ ਇਸ ਉਪਰੰਤ ਜਦੋਂ ਸ਼ਿਕਾਇਤਕਰਤਾ ਨੇ ਜਗਰਾਜ ਸਿੰਘ ਨੂੰ ਉਸ ਦੇ ਲੋਨ ਦੇ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਸ ਨੂੰ ਪਤਾ ਲੱਗਾ ਕਿ ਉਕਤ ਟਰੱਕ ਪਹਿਲਾਂ ਹੀ ਜਗਰਾਜ ਸਿੰਘ ਨੇ ਬਲਜੀਤ ਸਿੰਘ ਵਾਸੀ ਪਿੰਡ ਅੰਧੇੜੀ, ਸੰਗਰੂਰ ਦੇ ਨਾਂਅ ’ਤੇ ਟਰਾਂਸਫਰ ਕਰ ਦਿੱਤਾ ਹੈ। ਇਸ ਉਪਰੰਤ ਟਰੱਕ ਦੇ ਨਵੇਂ ਮਾਲਕ ਨੇ ਉਕਤ ਥਾਣੇ ’ਚ ਸ਼ਿਕਾਇਤ ਕਰ ਦਿੱਤੀ ਅਤੇ ਏ ਐੱਸ ਆਈ ਭੋਲਾ ਸਿੰਘ ਨੇ ਮਾਮਲੇ ਦੀ ਜਾਂਚ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ 40,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸ ਨੇ 19,000 ਰੁਪਏ ਐਡਵਾਂਸ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੇ ਬਕਾਇਆ 21000 ਰੁਪਏ ਦੀ ਮੰਗ ਕਰ ਰਿਹਾ ਸੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏ ਐੱਸ ਆਈ ਭੋਲਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 21,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

LEAVE A REPLY

Please enter your comment!
Please enter your name here