ਡੀ ਜੀ ਪੀ ਵੱਲੋਂ ਨਸ਼ਿਆਂ ਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

0
122

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ ਜੀ ਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰ (ਐੱਸ ਐੱਚ ਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ। ਡੀ ਜੀ ਪੀ ਨੇ ਕਿਹਾ ਕਿ ਅਧਿਕਾਰੀ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਦਿਆਂ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੇ ਪੱਧਰ ’ਤੇ ਉਚਿਤ ਫੈਸਲੇ ਲੈ ਸਕਦੇ ਹਨ, ਜਿਸ ਦਾ ਉਹਨਾਂ ਵੱਲੋਂ ਪੂਰੀ ਤਰ੍ਹਾਂ ਸਮਰਥਨ ਕੀਤਾ ਜਾਵੇਗਾ।ਡੀ ਜੀ ਪੀ ਗੌਰਵ ਯਾਦਵ ਨੇ ਸਾਰੇ ਸੀ ਪੀਜ਼/ਐੱਸ ਐੱਸ ਪੀਜ਼ ਨੂੰ ਸੂਬੇ ਵਿੱਚੋਂ ਗੈਂਗਸਟਰ ਕਲਚਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਯੂਨਿਟਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਮਹੀਨਾਵਾਰ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਅਤੇ ਪੁਲਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਰਡਰਲੀ ਰੂਮ ਲਗਾਉਣ ਦੇ ਵੀ ਨਿਰਦੇਸ਼ ਦਿੱਤੇ।

LEAVE A REPLY

Please enter your comment!
Please enter your name here