ਤਿੰਨ ਧੀਆਂ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੁਣੀਆਂ ਗਈਆਂ

0
283

ਚੰਡੀਗੜ੍ਹ (ਗੁਰਜੀਤ ਬਿੱਲਾ)-ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ ਤੋਂ ਸ਼ੁਰੂ ਹੋਵੇਗੀ। ਪਠਾਨਕੋਟ ਦੀ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪਿ੍ਰੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ, ਜਦੋਂਕਿ ਕੈਡਿਟ ਕਿ੍ਰਤੀ ਐੱਸ ਬਿਸ਼ਟ ਪੀ ਏ ਸੀ ਐੱਲ ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸਰਨ ਸਿੰਘ ਦੀ ਧੀ ਹੈ। ਜਲੰਧਰ ਦੀ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ’ਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਤਿੰਨਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਸਫਲਤਾ ਯਕੀਨੀ ਤੌਰ ’ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੀਆਂ ਕੁੜੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰਾਂ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ। ਅਰੋੜਾ ਨੇ ਦੱਸਿਆ ਕਿ ਰੱਖਿਆ ਸੇਵਾਵਾਂ ’ਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਕੁੜੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਇੰਸਟੀਚਿਊਟ ਵਿਖੇ ਐੱਨ ਡੀ ਏ ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਮੌਜੂਦਾ ਸਮੇਂ ਇਸ ਦੇ ਦੂਜੇ ਬੈਚ ਨੇ ਅਪਰੈਲ ਤੋਂ ਸਿਖਲਾਈ ਸ਼ੁਰੂ ਕਰ ਦਿੱਤੀ ਹੈ। ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ (ਸੇਵਾ-ਮੁਕਤ) ਨੇ ਤਿੰਨ ਕੈਡਿਟਾਂ ਦੇ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੁਣੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

LEAVE A REPLY

Please enter your comment!
Please enter your name here