34.6 C
Jalandhar
Thursday, July 25, 2024
spot_img

ਨੇਤਰਹੀਣਾਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਸਹੂਲਤ

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਦਾ ਹੈ।
ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।ਇਹ ਪਹਿਲਕਦਮੀ ਇੱਕ ਚੰਗਾ ਸਮਾਜ ਬਣਾਉਣ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਦੀ ਹੈ, ਜਿੱਥੇ ਹਰੇਕ ਨਾਗਰਿਕ ਨੂੰ ਬਰਾਬਰ ਮੌਕੇ ਅਤੇ ਮਹੱਤਵਪੂਰਨ ਸੇਵਾਵਾਂ ਮਿਲ ਸਕਣ।
ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਸਫ਼ਰ ਦੀ ਪੇਸ਼ਕਸ਼ ਕਰਕੇ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਕਿਤੇ ਵੀ ਆਉਣ-ਜਾਣ ਵਾਸਤੇ ਸਫ਼ਰ ਨੂੰ ਸੁਖਾਲਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕ ਰਹੀ ਹੈ।

Related Articles

LEAVE A REPLY

Please enter your comment!
Please enter your name here

Latest Articles