ਨਵੀਂ ਦਿੱਲੀ : ਨਰਿੰਦਰ ਮੋਦੀ ਨੇ ਨਿਆਂ ਪਾਲਿਕਾ ਨੂੰ ਵੱਖ-ਵੱਖ ਜੇਲ੍ਹਾਂ ‘ਚ ਬੰਦ ਤੇ ਕਾਨੂੰਨੀ ਸਹਾਇਤਾ ਦੀ ਉਡੀਕ ਕਰ ਰਹੇ ਕੈਦੀਆਂ ਦੀ ਰਿਹਾਈ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ | ਆਲ ਇੰਡੀਆ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਜ਼ ਦੀ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਸੌਖੇ ਨਿਆਂ ਦੀ ਬਹੁਤ ਲੋੜ ਤੇ ਅਹਿਮੀਅਤ ਹੈ | ਉਨ੍ਹਾ ਕਿਹਾ—ਕਈ ਜੇਲ੍ਹਾਂ ‘ਚ ਵਿਚਾਰ ਅਧੀਨ ਕੈਦੀ ਕਾਨੂੰਨੀ ਮਦਦ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ |