ਸੁਨੀਤਾ ਕੇਜਰੀਵਾਲ ਤੋਂ ਕੋਰਟ ਨੇ ਮੰਗਿਆ ਜਵਾਬ

0
210

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਉਨ੍ਹਾ ਦੀ ਪਤਨੀ ਸੁਨੀਤਾ ਕੇਜਰੀਵਾਲ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ। ਦਿੱਲੀ ਹਾਈ ਕੋਰਟ ਨੇ ਸ਼ਨੀਵਾਰ ਨੂੰ ਸੁਨੀਤਾ ਕੇਜਰੀਵਾਲ ਅਤੇ ਹੋਰ ਵਿਅਕਤੀਆਂ, ਫੇਸਬੁਕ, ਯੂਟਿਊਬ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮ ਸਮੇਤ ਸਾਰੇ ਪੱਖਾਂ ਨੂੰ ਇੱਕ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ’ਚ ਅਰਵਿੰਦ ਕੇਜਰੀਵਾਲ ਨੂੰ 28 ਮਰਚ ਨੂੰ ਪੁਲਸ ਨੇ ਰਾਊਜ਼ ਐਵੀਨਿਊ ਕੋਰਟ ’ਚ ਪੇਸ਼ੀ ਦੌਰਾਨ ਵੀਡੀਓ ਕਾਨਫਰੰਸ ਨਿਯਮਾਂ ਦਾ ਉਲੰਘਣ ਕਰਨ ਲਈ ਕਾਰਵਾਈ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਇਸ ਮਾਮਲੇ ’ਚ ਸੁਨੀਤਾ ਕੇਜਰੀਵਾਲ ਅਤੇ ਪੰਜ ਹੋਰਨਾਂ ਨੂੰ ਉਸ ਦਿਨ ਦੀ ਅਦਾਲਤੀ ਸੁਣਵਾਈ ਦੀ ਵੀਡੀਓ ਰਿਕਾਰਡਿੰਗ ਅਤੇ ਪੋਸਟ ਸੋਸ਼ਲ ਮੀਡੀਆ ਤੋਂ ਹਟਾਉਣ ਦਾ ਨਿਰਦੇਸ਼ ਦਿੱਤਾ ਹੈ।
ਇਸ ਦੇ ਨਾਲ ਹੀ ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀ ਨਿਰਦੇਸ਼ ਦਿੱਤਾ ਕਿ ਇਸ ਮਾਮਲੇ ਨਾਲ ਸੰਬੰਧਤ ਕਿਸੇ ਵੀ ਹੋਰ ਪੋਸਟ ਜਾਂ ਰੀਪੋਸਟ ਨੂੰ ਹਟਾ ਦਿੱਤਾ ਜਾਵੇ। ਅਦਾਲਤ ’ਚ ਹੁਣ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਪਟੀਸ਼ਨ ’ਚ ਦੋਸ਼ ਲਾਇਆ ਗਿਆ ਹੈ ਕਿ ਸੁਨੀਤਾ ਕੇਜਰੀਵਾਲ ਅਤੇ ਹੋਰਨਾਂ ਨੇ 28 ਮਾਰਚ ਨੂੰ ਟਰਾਇਲ ਕੋਰਟ ’ਚ ਦਿੱਲੀ ਦੇ ਮੁੱਖ ਮੰਤਰੀ ਦੇ ਪੇਸ਼ ਹੋਣ ਦੌਰਾਨ ਵੀਡੀਓ ਕਾਨਫਰੰਸ ਨਿਯਮਾਂ ਦੇ ਉਲੰਘਣ ਤਹਿਤ ਟਰਾਇਲ ਕੋਰਟ ਦੀ ਕਾਰਵਾਈ ਨੂੰ ਗੈਰ-ਕਾਨੂੰਨੀ ਰੂਪ ਨਾਲ ਰਿਕਾਰਡ ਕੀਤਾ ਸੀ।

LEAVE A REPLY

Please enter your comment!
Please enter your name here