ਦਿੱਲੀ ’ਚ ਪਾਣੀ ਸੰਕਟ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ

0
139

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ’ਚ ਪਾਣੀ ਦੇ ਸੰਕਟ ਕਾਰਨ ਕਾਂਗਰਸ ਦੀ ਦਿੱਲੀ ਇਕਾਈ ਨੇ ਸ਼ਨੀਵਾਰ ਘੜਾ ਭੰਨ ਪ੍ਰਦਰਸ਼ਨ ਕੀਤਾ।ਰਾਜਧਾਨੀ ਦੇ 280 ਬਲਾਕਾਂ ’ਚ ਸਵੇਰੇ 10 ਵਜੇ ਪ੍ਰਦਰਸ਼ਨ ਸ਼ੁਰੂ ਹੋਇਆ।ਆਪਣੇ ਸਿਰਾਂ ’ਤੇ ਘੜੇ ਅਤੇ ਹੱਥਾਂ ’ਚ ਕਾਂਗਰਸ ਦੇ ਝੰਡੇ ਫੜ ਕੇ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਸਰਕਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਬਾਅਦ ’ਚ ਘੜੇ ਸੜਕਾਂ ’ਤੇ ਭੰਨ ਦਿੱਤੇ।ਇਸ ਪ੍ਰਦਰਸ਼ਨ ’ਚ ਕਾਂਗਰਸ ਦੀ ਦਿੱਲੀ ਇਕਾਈ ਦੇ ਪ੍ਰਧਾਨ ਦੇਵਿੰਦਰ ਯਾਦਵ ਨੇ ਵੀ ਸ਼ਿਰਕਤ ਕੀਤੀ।ਦੇਵਿੰਦਰ ਯਾਦਵ ਨੇ ਮਟਕਾ ਫੋੜ ਪ੍ਰਦਰਸ਼ਨ ਦੀ ਅਗਵਾਈ ਕੀਤੀ। ਉਨ੍ਹਾ ਨਾਲ ਵਰਕਰਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾ ਕਿਹਾਪਿਛਲੇ ਕੁਝ ਦਿਨਾਂ ਤੋਂ ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਇੱਕ-ਦੂਜੇ ’ਤੇ ਦੋਸ਼ ਵਾਲੀ ਖੇਡ ਖੇਡ ਰਹੇ ਹਨ। ਦਿੱਲੀ ਦੇ ਪਾਣੀ ਸੰਕਟ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ। ਉਨ੍ਹਾ ਕਿਹਾਜਨਤਾ ਪਾਣੀ ਦੀ ਇੱਕ-ਇੱਕ ਬੂੰਦ ਲਈ ਸੰਘਰਸ਼ ਕਰ ਰਹੀ ਹੈ।
ਕਾਂਗਰਸ ਪਾਰਟੀ ਗੁੰਗੀ-ਬਹਿਰੀ ਸਰਕਾਰ ਨੂੰ ਜਗਾਉਣ ਲਈ ਮਟਕਾ ਫੋੜ ਪ੍ਰਦਰਸ਼ਨ ਕਰ ਰਹੀ ਹੈ। ਟੈਂਕਰ ਮਾਫ਼ੀਆ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਰਾਜਧਾਨੀ ’ਚ ਡੂੰਘੇ ਹੋ ਰਹੇ ਪਾਣੀ ਦੇ ਸੰਕਟ ਦੇ ਮੁੱਦੇ ’ਤੇ ਚਰਚਾ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ।

LEAVE A REPLY

Please enter your comment!
Please enter your name here