ਜ਼ੀਰਕਪੁਰ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (34) ਨੇ ਐਤਵਾਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਬਲਟਾਣਾ ਦੇ ਵਸਨੀਕ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਲਾਵਾਂ ਲੈ ਕੇ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕੀਤੀ। ਸ਼ਾਹਬਾਜ਼ ਸੋਹੀ ਜ਼ੀਰਕਪੁਰ ਦੇ ਬਲਟਾਣਾ ਖੇਤਰ ਦੇ ਮਰਹੂਮ ਕਾਂਗਰਸੀ ਆਗੂ ਰਵਿੰਦਰ ਸਿੰਘ ਕੁੱਕੂ ਸੋਹੀ ਦੇ ਛੋਟੇ ਪੁੱਤਰ ਹਨ। ਵਿਆਹ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਸਨ।





