ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਨਾਲ ਮੀਟਿੰਗ ਵਿਚ ਕਿਹਾ ਕਿ ਉਨ੍ਹਾ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਹੇਠਲੇ ਪੱਧਰ ‘ਤੇ ਭਿ੍ਸ਼ਟਾਚਾਰ ਲਗਾਤਾਰ ਜਾਰੀ ਹੈ | ਹੇਠਲੇ ਪੱਧਰ ‘ਤੇ ਕੋਈ ਅਫਸਰ ਜਾਂ ਮੁਲਾਜ਼ਮ ਭਿ੍ਸ਼ਟਾਚਾਰ ਕਰਦਾ ਫੜਿਆ ਜਾਂਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਸ ਮੁਖੀਆਂ ਦੀ ਹੋਵੇਗੀ ਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ¢
ਮੁੱਖ ਮੰਤਰੀ ਨੇ ਚੋਣ ਜ਼ਾਬਤਾ ਲੱਗਾ ਹੋਣ ਕਰਕੇ ਪਿਛਲੇ ਤਿੰਨ ਮਹੀਨਿਆਂ ਤੋਂ ਰੁਕੇ ਰਹੇ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਵੀ ਜਾਰੀ ਕੀਤੇ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਬਿਜਲੀ ਦੀ ਕੋਈ ਕਮੀ ਨਹੀਂ, ਵਿਰੋਧੀਆਂ ਵਲੋਂ ਜਿਹੜੇ ਕੱਟ ਲਗਾਉਣ ਦੀ ਗੱਲ ਆਖੀ ਜਾ ਰਹੀ ਹੈ, ਇਹ ਬੇਬੁਨਿਆਦ ਹੈ | ਜ਼ਿਆਦਾ ਗਰਮੀ ਹੋਣ ਕਰਕੇ ਕਈ ਥਾਈਾ ਟਰਾਂਸਫਾਰਮਰ ਵਿਚ ਨੁਕਸ ਜ਼ਰੂਰ ਆ ਰਿਹਾ ਹੈ, ਜਿਸ ਕਾਰਨ ਬਿਜਲੀ ਜਾ ਰਹੀ ਹੈ, ਪਰ ਪੰਜਾਬ ਵਿਚ ਕਿਤੇ ਵੀ ਲੰਮੇ ਬਿਜਲੀ ਦੇ ਕੱਟ ਨਹੀਂ ਲੱਗ ਰਹੇ |
ਨਸ਼ੇ ਦੇ ਮਾਮਲੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜਕ ਲਹਿਰ ਬਣਾਉਣੀ ਪਵੇਗੀ¢ ਸਭ ਤੋਂ ਪਹਿਲਾਂ ਨਸ਼ੇ ਦਾ ਨੈੱਕਸਸ ਤੋੜ ਕੇ ਅੱਗੇ ਵਧਣਾ ਪਵੇਗਾ | ਨਸ਼ਿਆਂ ਦੇ ਮਾਮਲਿਆਂ ਵਿਚ ਬੱਚਿਆਂ ਦੀ ਕਾਊਾਸਲਿੰਗ ਕਰਨੀ ਪਵੇਗੀ |
ਮੀਡੀਆ ਨਾਲ ਗੱਲਬਾਤ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਹੁਣ ਆਰਟੀਫਿਸ਼ੀਅਲ ਇੰਟੈਲੀਜੈਂਸ ਬਣਾਈ ਜਾ ਰਹੀ ਹੈ, ਜਿਸ ਰਾਹੀਂ ਉਨ੍ਹਾ ਦੀ ਹਰ ਮਹਿਕਮੇ ‘ਤੇ ਬਾਜ਼ ਅੱਖ ਹੋਵੇਗੀ | ਹਰ ਜ਼ਿਲ੍ਹੇ ਵਿਚ ਇਕ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲਿ੍ਹਆ ਜਾਵੇਗਾ, ਜਿਸ ਲਈ ਬਕਾਇਦਾ ਡੀ ਸੀ ਦਫਤਰ ਵਿਚ ਇਕ ਵਿੰਡੋ ਰੱਖੀ ਜਾਵੇਗੀ, ਉਥੇ ਕੋਈ ਵੀ ਕੰਮ ਲੈ ਕੇ ਆ ਸਕਦਾ ਹੈ | ਜੇਕਰ ਉਹ ਜ਼ਿਲ੍ਹੇ ਪੱਧਰ ਦਾ ਕੰਮ ਹੋਇਆ ਤਾਂ ਉਹ ਤੁਰੰਤ ਕੀਤਾ ਜਾਵੇਗਾ, ਜੇ ਉਹ ਮੰਤਰੀ ਪੱਧਰ ਦਾ ਕੰਮ ਹੈ ਤਾਂ ਉਸ ਨੂੰ ਅੱਗੇ ਭੇਜਿਆ ਜਾਵੇਗਾ¢
ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਦਫਤਰਾਂ ‘ਚ ਲੋਕਾਂ ਦੇ ਕੰਮ ਟੋਕਨ ਸਿਸਟਮ ਰਾਹੀਂ ਹੋਣਗੇ | ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਨੌਕਰੀ ਲਈ ਪੈਸੇ ਨਾ ਦੇਣ |




