ਅਮਰੀਕਾ ’ਚ 5 ਲੱਖ ਗੈਰ-ਕਾਨੂੰਨੀ ਪਰਵਾਸੀਆਂ ਨੂੰ ਮਿਲੇਗਾ ਲਾਭ

0
161

ਵਾਸ਼ਿੰਗਟਨ : ਅਮਰੀਕਾ ’ਚ ਨਵੰਬਰ ’ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਜੋਅ ਬਾਇਡਨ ਨਵੀਂ ਇਮੀਗ੍ਰੇਸ਼ਨ ਨੀਤੀ ਬਾਰੇ ਵੱਡਾ ਫੈਸਲਾ ਲੈ ਰਹੇ ਹਨ। ਇਸ ਨਾਲ ਕਰੀਬ 5 ਲੱਖ ਲੋਕਾਂ ਨੂੰ ਲਾਭ ਪੁੱਜੇਗਾ। ਅਮਰੀਕੀ ਰਾਸ਼ਟਰਪਤੀ ਨੇ ਮੰਗਲਵਾਰ ਇਸ ਯੋਜਨਾ ਦਾ ਵਿਸਥਾਰ ਨਾਲ ਐਲਾਨ ਕਰਨਾ ਸੀ। ਮੀਡੀਆ ਰਿਪੋਰਟ ਮੁਤਾਬਕ ਇਸ ਨੀਤੀ ਦਾ ਮਕਸਦ ਉਨ੍ਹਾਂ ਵਿਅਕਤੀਆਂ ਨੂੰ ਫਾਇਦਾ ਦੇਣਾ ਹੈ, ਜੋ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਰਹਿ ਰਹੇ ਹਨ, ਪਰ ਅਮਰੀਕੀ ਨਾਗਰਿਕਾਂ ਨਾਲ ਵਿਆਹੇ ਹੋਏ ਹਨ। ਨਵੀਂ ਨੀਤੀ ਉਨ੍ਹਾਂ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਬਚਾਏਗੀ ਅਤੇ ਉਨ੍ਹਾਂ ਨੂੰ ਵਰਕ ਪਰਮਿਟ ਦੇਵੇਗੀ, ਜਿਸ ਨਾਲ ਉਨ੍ਹਾਂ ਦੀ ਨਾਗਰਿਕਤਾ ਹਾਸਲ ਕਰਨ ਦੀਆਂ ਸੰਭਾਵਨਾਵਾਂ ਵਧ ਜਾਣਗੀਆਂ। ਮੀਡੀਆ ਮੁਤਾਬਕ ਅਮਰੀਕੀ ਨਾਗਰਿਕਾਂ ਦੇ ਗੈਰਕਾਨੂੰਨੀ ਜੀਵਨ ਸਾਥੀਆਂ ਦੀ ਸੁਰੱਖਿਆ ਲਈ ਆਦੇਸ਼ ਪਾਸ ਕੀਤਾ ਜਾ ਸਕਦਾ ਹੈ। ਇਸ ਕਦਮ ਨਾਲ 5,00,000 ਗੈਰ-ਕਾਨੂੰਨੀ ਪਰਵਾਸੀਆਂ ਨੂੰ ਲਾਭ ਮਿਲੇਗਾ।

LEAVE A REPLY

Please enter your comment!
Please enter your name here