ਅਰਮੀਨੀਆ ’ਚ ਫਸੇ ਮੁੰਡਿਆਂ ’ਚ ਦੋ ਪੰਜਾਬ ਦੇ

0
214

ਜਲੰਧਰ : ਅਰਮੀਨੀਆ ਦੀ ਜੇਲ੍ਹ ’ਚ ਬੰਦ ਦਰਜਨ ਭਾਰਤੀ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਉਣ ਤੋਂ ਕੁਝ ਦਿਨ ਬਾਅਦ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਵਾਰਾਂ ਨਾਲ ਸੰਪਰਕ ਕੀਤਾ ਹੈ। ਉਹ ਕਥਿਤ ਤੌਰ ’ਤੇ ਫਰਵਰੀ-ਮਾਰਚ ਦੇ ਆਸਪਾਸ ਗੈਰ-ਕਾਨੂੰਨੀ ਤੌਰ ’ਤੇ ਅਰਮੀਨੀਆ-ਜਾਰਜੀਆ ਸਰਹੱਦ ਪਾਰ ਕਰ ਰਹੇ ਸਨ ਅਤੇ ਅਰਮੀਨੀਆਈ ਪੁਲਸ ਨੇ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਿਆ ਸੀ। ਬਹੁਤੇ ਨੌਜਵਾਨ ਪਿਛਲੇ ਤਿੰਨ ਮਹੀਨਿਆਂ ਤੋਂ ਜੇਲ੍ਹ ’ਚ ਬੰਦ ਹਨ ਅਤੇ ਉਨ੍ਹਾਂ ਵਿਰੁੱਧ ਮੁਕੱਦਮੇ ਚੱਲ ਰਹੇ ਹਨ। ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਨੂੰ ਤਿੰਨ ਤੋਂ ਛੇ ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਉਨ੍ਹਾਂ ਭਾਰਤ ਸਰਕਾਰ ਤੋਂ ਮਦਦ ਮੰਗੀ ਹੈ।
ਹੁਣ ਤੱਕ ਇਨ੍ਹਾਂ ਵਿੱਚੋਂ ਸਿਰਫ ਸੱਤ ਦੀ ਪਛਾਣ ਹੋਈ ਹੈ। ਇਹ ਲੁਧਿਆਣਾ ਦੇ ਖੰਨਾ ਤੋਂ ਰਾਮ ਪਾਲ, ਪਟਿਆਲਾ ਤੋਂ ਰਜਤ ਸਿੰਘ, ਕੈਥਲ ਤੋਂ ਗੁਰਮੀਤ ਸਿੰਘ, ਕਰਨਾਲ ਤੋਂ ਸ਼ਿਵਮ ਕੁਮਾਰ, ਪੀਲੀਭੀਤ ਤੋਂ ਹੈਪੀ ਸਿੰਘ, ਉੱਤਰਾਖੰਡ ਤੋਂ ਮੇਜਰ ਸਿੰਘ ਅਤੇ ਪੱਛਮੀ ਬੰਗਾਲ ਤੋਂ ਮਨੀਰੁਜਮਾ ਹਨ। ਭਾਰਤੀ ਦੂਤਘਰ ਦੇ ਅਧਿਕਾਰੀ ਵੀ ਉਨ੍ਹਾਂ ਨੂੰ ਜੇਲ੍ਹ ’ਚ ਮਿਲੇ। ਇਨ੍ਹਾਂ ਨੌਜਵਾਨਾਂ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਪਾਈ ਸੀ ਕਿ ਉਨ੍ਹਾਂ ਨੂੰ ਟਰੈਵਲ ਏਜੰਟਾਂ ਨੇ ਧੋਖਾ ਦਿੱਤਾ ਹੈ।
ਸੀਚੇਵਾਲ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਫਰਜ਼ੀ ਟਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਅਤੇ ਆਪਣੀ ਜਾਨ ਨੂੰ ਖਤਰੇ ’ਚ ਨਾ ਪਾਉਣ।

LEAVE A REPLY

Please enter your comment!
Please enter your name here