ਕੈਨੇਡੀਅਨ ਸੰਸਦ ’ਚ ਨਿੱਝਰ ਨੂੰ ਸ਼ਰਧਾਂਜਲੀ ’ਤੇ ਭਾਰਤ ਵੱਲੋਂ ਸਖਤ ਪ੍ਰੋਟੈੱਸਟ

0
184

ਨਵੀਂ ਦਿੱਲੀ : ਕੈਨੇਡਾ ਦੀ ਸੰਸਦ ਦੇ ਹਾਊਸ ਆਫ ਕਾਮਨਜ਼ ’ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਦਿੱਤੀ ਗਈ ਤੇ ਇਕ ਮਿੰਟ ਦਾ ਮੌਨ ਰੱਖਿਆ ਗਿਆ। ਜਦੋਂ ਕੈਨੇਡੀਅਨ ਪਾਰਲੀਮੈਂਟ ’ਚ ਭਾਰਤ ਵੱਲੋਂ ਅੱਤਵਾਦੀ ਐਲਾਨੇ ਗਏ ਨਿੱਝਰ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਸੀ ਐਨ ਉਸੇ ਸਮੇਂ ਖਾਲਿਸਤਾਨ ਪੱਖੀ ਵੱਖਵਾਦੀਆਂ ਨੇ ਵੈਨਕੂਵਰ ’ਚ ਭਾਰਤੀ ਕੌਂਸਲਖਾਨੇ ਦੇ ਬਾਹਰ ਮੌਕ ਕੋਰਟ ਸਥਾਪਤ ਕੀਤੀ। ਇਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕਿਆ ਗਿਆ।
ਕੈਨੇਡਾ ਦੀ ਸੰਸਦ ’ਚ ਅੱਤਵਾਦੀਆਂ ਦੀ ਵਡਿਆਈ ’ਤੇ ਭਾਰਤ ਨੇ ਕੈਨੇਡਾ ਨੂੰ ਕਰਾਰਾ ਜਵਾਬ ਦਿੱਤਾ ਹੈ। ਭਾਰਤ ਨੇ ਏਅਰ ਇੰਡੀਆ ਦੇ ਜਹਾਜ਼ ਕਨਿਸ਼ਕ ’ਤੇ ਹੋਏ ਬੰਬ ਧਮਾਕੇ ਦੀ ਬਰਸੀ ਨੂੰ ਯਾਦ ਕਰਵਾ ਕੇ ਕੈਨੇਡਾ ’ਚ ਸਾਲਾਂ ਤੋਂ ਵਧ ਰਹੇ ਅੱਤਵਾਦ ਨੂੰ ਨਿਸ਼ਾਨਾ ਬਣਾਇਆ ਹੈ। ਵੈਨਕੂਵਰ ’ਚ ਭਾਰਤੀ ਕੌਂਸਲਖਾਨੇ ਨੇ 23 ਜੂਨ ਨੂੰ ਕਨਿਸ਼ਕ ਜਹਾਜ਼ ਹਾਦਸੇ ਦੀ ਯਾਦ ’ਚ ਯਾਦਗਾਰੀ ਸਮਾਗਮ ਕਰਾਉਣ ਦੀ ਯੋਜਨਾ ਬਣਾਈ ਹੈ। ਕੌਂਸਲਖਾਨੇ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਲਿਖਿਆਅੱਤਵਾਦ ਦੇ ਖਤਰੇ ਦਾ ਮੁਕਾਬਲਾ ਕਰਨ ਲਈ ਭਾਰਤ ਸਭ ਤੋਂ ਅੱਗੇ ਹੈ ਅਤੇ ਇਸ ਵਿਸ਼ਵਵਿਆਪੀ ਖਤਰੇ ਨਾਲ ਨਜਿੱਠਣ ਲਈ ਸਾਰੇ ਦੇਸ਼ਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ।

LEAVE A REPLY

Please enter your comment!
Please enter your name here