ਸ੍ਰੀਨਗਰ : ਬਾਰਾਮੂਲਾ ਜ਼ਿਲੇ੍ਹ ’ਚ ਸੁਰੱਖਿਆ ਬਲਾਂ ਵੱਲੋਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਐਨਕਾਊਂਟਰ ’ਚ 2 ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀ ਰਾਫੀਆਬਾਦ ਖੇਤਰ ਦੇ ਹਦੀਪੋਰਾ ਪਿੰਡ ’ਚ ਲੁਕੇ ਹੋਏ ਸਨ, ਜਿਸ ਦੀ ਸੂਚਨਾ ਮਿਲਣ ’ਤੇ ਟੀਮ ਨੇ ਉੱਥੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰੇ ਗਏ।



