ਮੋਦੀ ਕਸ਼ਮੀਰ ਪੁੱਜੇ

0
218

ਸ੍ਰੀਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਸਰੀ ਵਾਰ ਅਹੁਦਾ ਸੰਭਾਲਣ ਬਾਅਦ ਵੀਰਵਾਰ ਪਹਿਲੀ ਵਾਰ ਜੰਮੂ-ਕਸ਼ਮੀਰ ਪੁੱਜੇ। ਉਹ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਵਿਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਸ੍ਰੀਨਗਰ ’ਚ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ’ਚ ਸਮਾਗਮ ਵਿੱਚ ਹਿੱਸਾ ਲੈਣਗੇ ਤੇ ਰਾਜ ’ਚ 1,500 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ 1,800 ਕਰੋੜ ਰੁਪਏ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਨਗੇ। 21 ਜੂਨ ਨੂੰ ਸਵੇਰੇ 6.30 ਵਜੇ ਪ੍ਰਧਾਨ ਮੰਤਰੀ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ਵਿਖੇ 10ਵੇਂ ਕੌਮਾਂਤਰੀ ਯੋਗ ਦਿਵਸ ਸਮਾਗਮ ’ਚ ਹਿੱਸਾ ਲੈਣਗੇ। 7000 ਤੋਂ ਵੱਧ ਲੋਕ ਸ਼ੁੱਕਰਵਾਰ ਨੂੰ ਡਲ ਝੀਲ ਦੇ ਕੰਢੇ ’ਤੇ ਯੋਗ ਕਰਨ ਲਈ ਉਨ੍ਹਾਂ ਨਾਲ ਸ਼ਾਮਲ ਹੋਣਗੇ।

LEAVE A REPLY

Please enter your comment!
Please enter your name here