ਕੇਜਰੀਵਾਲ ਦੀ ਜ਼ਮਾਨਤ ’ਤੇ ਫੈਸਲਾ ਰਾਖਵਾਂ

0
228

ਨਵੀਂ ਦਿੱਲੀ : ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਵੀਰਵਾਰ ਫੈਸਲਾ ਰਾਖਵਾਂ ਰੱਖ ਲਿਆ।
ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ਪਟੀਸ਼ਨ ’ਤੇ ਮੁਲਜ਼ਮ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖਿਆ। ਬੁੱਧਵਾਰ ਨੂੰ ਅਦਾਲਤ ਨੇ ਇਸ ਮਾਮਲੇ ’ਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਸੀ।

LEAVE A REPLY

Please enter your comment!
Please enter your name here