ਜਲੰਧਰ : ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਨੇ ਵੀਰਵਾਰ ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਅੰਗੂਰਾਲ ਦੇ ਨਾਲ ਸਾਬਕਾ ਐੱਮ ਪੀ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇ ਡੀ ਭੰਡਾਰੀ ਅਤੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ ਵੀ ਸਨ। ਨੀਟੂ ਸ਼ਟਰਾਂ ਵਾਲੇ ਨੇ ਵੀ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਬਸਪਾ ਨੇ ਬਿੰਦਰ ਲਾਖਾ ਨੂੰ ਉਮੀਦਵਾਰ ਐਲਾਨਿਆ ਹੈ। ਆਪ ਦੇ ਉਮੀਦਵਾਰ ਮਹਿੰਦਰ ਭਗਤ ਤੇ ਕਾਂਗਰਸ ਦੇ ਸੁਰਿੰਦਰ ਕੌਰ ਹਨ।




