ਜਲੰਧਰ (ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ, ਇਕਬਾਲ ਸਿੰਘ ਉੱਭੀ)-ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਸ਼ੁੱਕਰਵਾਰ ਆਖਰੀ ਦਿਨ ਰਿਟਰਨਿੰਗ ਅਫਸਰ ਅਲਕਾ ਕਾਲੀਆ ਕੋਲ ਨਾਮਜ਼ਦਗੀ ਕਾਗਜ਼ ਦਾਖਲ ਕੀਤੇ | ਉਨ੍ਹਾ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਵੀ ਸਨ | ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਵੀ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ | ਇਸ ਮੌਕੇ ਬੀਬੀ ਜਗੀਰ ਕੌਰ, ਸਾਬਕਾ ਐੱਮ ਪੀ ਮਹਿੰਦਰ ਸਿੰਘ ਕੇਪੀ ਵੀ ਨਾਲ ਸਨ |
ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰਪਾਲ ਭਗਤ ਨੇ ਵੀ ਕਾਗਜ਼ ਦਾਖਲ ਕੀਤੇ | ਉਨ੍ਹਾ ਨਾਲ ਪੰਜਾਬ ਦੇ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਵੀ ਸਨ |



